17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਵਲੋਂ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਵਲੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰਿਆਂ ਦੇ ਨਾਲ ਪ੍ਰਧਾਨ ਕੁਲਵੰਤ ਸਿੰਘ ਨਿਹੰਗ ਤੇ ਤਜਿੰਦਰ ਸਿੰਘ ਪਰਦੇਸੀ ਤੇ ਹੋਰ | (ਸੱਜੇ) ਨਗਰ ਕੀਰਤਨ ਦੌਰਾਨ ਕੌਂਸਲਰ ਪ੍ਰਭਜੋਤ ਸਿੰਘ ਚੱਢਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਕੁਲਵੰਤ ਸਿੰਘ ਨਿਹੰਗ ਕਰਨਬੀਰ ਸਿੰਘ, ਸੰਨ੍ਹੀ ਕਲਿਆਣ ਤੇ ਹੋਰ | ਤਸਵੀਰਾਂ : ਮੁਨੀਸ਼ <br/> 05-01-2026
ਜਲੰਧਰ, 4 ਜਨਵਰੀ (ਹਰਵਿੰਦਰ ਸਿੰਘ ਫੁੱਲ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਬਸਤੀ ਸ਼ੇਖ਼ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਖ਼ਾਲਸਾਈ ਜਾਹੋ ਜਲਾਲ ਨਾਲ ਅਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚੋ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਰਸਤੇ 'ਚ ਵੱਖ-ਵੱਖ ਪੜਾਵਾਂ ਦੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ | ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਵਾਸਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਕੁਲਵੰਤ ਸਿੰਘ ਨਿਹੰਗ ਪ੍ਰਧਾਨ, ਕਰਨਵੀਰ ਸਿੰਘ ਜਨਰਲ ਸੈਕਟਰੀ, ਅਮਰਜੀਤ ਸਿੰਘ ਨਿਹੰਗ, ਅਮਨਦੀਪ ਸਿੰਘ, ਉਤਮਦੀਪ ਸਿੰਘ, ਸਰਬਜੀਤ ਸਹਿਗਲ, ਅਵਤਾਰ ਸਿੰਘ, ਇੰਦਰਜੀਤ ਸਿੰਘ, ਅਨਿਲ ਧਵਨ, ਗੁਰਕੀਰਤ ਸਿੰਘ, ਅੰਮਿ੍ਤਪਾਲ ਸਿੰਘ ਜੌੜਾ, ਜਗਜੀਤ ਸਿੰਘ ਜੌੜਾ, ਪ੍ਰਭਜੋਤ ਸਿੰਘ ਸ਼ੈਰੀ ਚੱਢਾ, ਸੰਨ੍ਹੀ ਕਲਿਆਣ, ਤਜਿੰਦਰ ਸਿੰਘ ਪਰਦੇਸੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਡਲ ਟਾਊਨ ਵਿਖੇ ਸਮਾਗਮ ਅੱਜ
Ad Position 24