17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਾਲ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਤੇ ਹੋਰ ਪ੍ਰਬੰਧਕ | <br/> 05-01-2026
ਚੁਗਿੱਟੀ/ ਜੰਡੂ ਸਿੰਘਾ, 4 ਜਨਵਰੀ (ਨਰਿੰਦਰ ਲਾਗੂ)- ਐਤਵਾਰ ਨੂੰ ਸਥਾਨਕ ਲੰਮਾ ਪਿੰਡ ਵਿਖੇ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਪਹਿਲੀ ਪਾਤਿਸ਼ਾਹੀ ਲੰਮਾ ਪਿੰਡ ਚੌਕ, ਗੁਰਦੁਆਰਾ ਰਾਮਗੜ੍ਹੀਆ ਸੰਤੋਖਪੁਰਾ, ਪਿ੍ਥਵੀ ਨਗਰ, ਕਿਸ਼ਨਪੁਰਾ ਚੌਕ, ਗੁਰੂ ਰਵਿਦਾਸ ਸਕੂਲ ਤੋਂ ਅਜੀਤ ਨਗਰ, ਬਲਦੇਵ ਨਗਰ, ਜੈਮਲ ਨਗਰ, ਉਪਕਾਰ ਨਗਰ ਤੋਂ ਹੋ ਕੇ ਕਾਲੀ ਸੜਕ ਰੋਡ ਤੋਂ ਗੇਟ ਨੰਬਰ 1, 2 ਤੋਂ ਬਾਅਦ ਗੁਰਦੁਆਰਾ ਦਸਵੀਂ ਪਾਤਸ਼ਾਹੀ ਤੱਕ ਪਹੁੰਚਿਆ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਬੜੀ ਸ਼ਰਧਾ ਨਾਲ ਸਵਾਗਤ ਕੀਤਾ ਗਿਆ | ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਕਿਹਾ ਕਿ ਗੁਰੂ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਸਿੱਖਿਆਵਾਂ 'ਤੇ ਅਮਲ ਕੀਤਾ ਜਾਣਾ ਚਾਹੀਦਾ ਹੈ | ਨਗਰ ਕੀਰਤਨ 'ਚ ਨਗਾਰਾ, ਸ਼ਬਦੀ ਜਥੇ, ਸਕੂਲੀ ਬੱਚੇ ਤੇ ਬੈਂਡ ਵਾਜੇ ਵਾਲਿਆਂ ਵੱਲੋਂ ਵੀ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਗੁਰਬਾਣੀ ਸ਼ਬਦਾਂ ਦੇ ਕੀਤੇ ਜਾ ਰਹੇ ਗਾਇਨ ਨਾਲ ਵਾਤਾਵਰਨ ਭਗਤੀ ਰੰਗ ਨਾਲ ਭਰਪੂਰ ਹੋ ਗਿਆ | ਪ੍ਰਬੰਧਕਾਂ ਵੱਲੋਂ ਬਹੁਤ ਸਾਰੇ ਪਤਵੰਤੇ ਵਿਅਕਤੀਆਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੋਗਾ ਸਿੰਘ, ਹਰਸੁਰਿੰਦਰ ਸਿੰਘ, ਹਰਜਿੰਦਰ ਸਿੰਘ ਜੱਜ, ਜਥੇਦਾਰ ਜਸਵੰਤ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਸੰਦੀਪ ਸਿੰਘ,ਚਰਨ ਸਿੰਘ, ਸੰਤੋਖ ਸਿੰਘ, ਕਸ਼ਮੀਰਾ ਸਿੰਘ ਰੰਧਾਵਾ, ਬਹਾਦਰ ਸਿੰਘ, ਸੁਖਚੈਨ ਸਿੰਘ, ਕਸ਼ਮੀਰਾ ਸਿੰਘ ਨੰਬਰਦਾਰ, ਕਿਰਨਦੀਪ ਸਿੰਘ , ਬਾਬਾ ਗਿਆਨ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਚਰਨ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਪ੍ਰਦੀਪ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਮਨਦੀਪ ਸਿੰਘ, ਸਲਵਿੰਦਰ ਸਿੰਘ ਰਾਣਾ, ਸੰਤੋਖ ਸਿੰਘ, ਹਰਕੀਰਤ ਸਿੰਘ, ਪਵਨਦੀਪ ਸਿੰਘ, ਹਰਵਿੰਦਰ ਸਿੰਘ, ਜਸਨਪਾਲ ਸਿੰਘ, ਬਰਿੰਦਰ ਸਿੰਘ, ਵੰਸਨੂਰ ਸਿੰਘ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਵਲੋਂ ਸਜਾਇਆ ਨਗਰ ਕੀਰਤਨ <br/>
Ad Position 24