22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੀਵ ਅਰੋੜਾ, ਸੰਸਦ ਮੈਂਬਰ ਚੱਬੇਵਾਲ ਵਲੋਂ ਮੇਅਰ ਨਾਲ ਦੁੱਖ ਪ੍ਰਗਟ <br/>

Ad Position 21
No active advertisement
ਮੇਅਰ ਵਨੀਤ ਧੀਰ ਨਾਲ ਦੁੱਖ ਪ੍ਰਗਟ ਕਰਨ ਮੌਕੇ ਅਮਨ ਅਰੋੜਾ, ਰਾਜ ਕੁਮਾਰ ਚੱਬੇਵਾਲ, ਨਿਤਿਨ ਕੋਹਲੀ, ਬਲਬੀਰ ਸਿੰਘ ਬਿੱਟੂ, ਕ੍ਰਿਸ਼ਨ ਦੇਵ ਭੰਡਾਰੀ ਤੇ ਹੋਰ | (ਸੱਜੇ) ਮੇਅਰ ਵਨੀਤ ਧੀਰ ਨਾਲ ਦੁੱਖ ਪ੍ਰਗਟ ਕਰਨ ਮੌਕੇ ਸੰਜੀਵ ਅਰੋੜਾ ਤੇ ਨਾਲ ਮਹਿੰਦਰ ਭਗਤ ਤੇ ਹੋਰ | ਤਸਵੀਰਾਂ : ਮੁਨੀਸ਼ <br/> 06-01-2026
ਜਲੰਧਰ, 5 ਜਨਵਰੀ (ਸ਼ਿਵ)- ਮੇਅਰ ਵਨੀਤ ਧੀਰ ਦੇ ਪਿਤਾ ਵਿਨੋਦ ਧੀਰ ਬੀਤੇ ਦਿਨੀਂ ਆਪਣੇ ਸਵਾਸ ਪੂਰੇ ਕਰਕੇ ਪ੍ਰਭੂ ਚਰਨਾਂ 'ਚ ਜਾ ਬਿਰਾਜੇ ਸਨ | ਕਈ ਸਿਆਸੀ ਪਾਰਟੀਆਂ ਦੇ ਆਗੂ ਤੇ ਕਈ ਲੋਕ ਮੇਅਰ ਵਨੀਤ ਧੀਰ ਦੇ ਨਿਵਾਸ ਸਥਾਨ 'ਤੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਪ੍ਰਗਟ ਕਰ ਰਹੇ ਹਨ | ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ, ਹੁਸ਼ਿਆਰਪੁਰ ਤੋਂ ਆਪ ਦੇ ਲੋਕ-ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਕਈ ਆਗੂਆਂ ਤੇ ਲੋਕਾਂ ਨੇ ਮੇਅਰ ਵਨੀਤ ਧੀਰ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਨਾਲ ਦੁੱਖ ਪ੍ਰਗਟ ਕੀਤਾ | ਇਸ ਮੌਕੇ ਉਕਤ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਆਗੂਆਂ ਨੇ ਸਵਰਗੀ ਵਿਨੋਦ ਧੀਰ ਵੱਲੋਂ ਸਿੱਖਿਆ ਸਮੇਤ ਅਲੱਗ-ਅਲੱਗ ਖੇਤਰਾਂ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ, ਪੁਲਿਸ ਅਧਿਕਾਰੀ ਸ੍ਰੀ ਨਰੇਸ਼ ਡੋਗਰਾ, ਭਾਜਪਾ ਕੌਂਸਲਰ ਕੰਵਰ ਸਰਤਾਜ ਸਿੰਘ ਸਮੇਤ ਹੋਰਾਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਕੇਂਦਰੀ ਹਲਕੇ ਦੇ ਆਪ ਦੇ ਇੰਚਾਰਜ ਸ੍ਰੀ ਨਿਤਿਨ ਕੋਹਲੀ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਸਮੇਤ ਹੋਰ ਵੀ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਲੰਧਰ 'ਚ ਸਥਾਪਤ ਹੋਵੇਗਾ ਪੀ.ਪੀ.ਡੀ.ਸੀ. ਮੇਰਠ ਦਾ ਐਕਸਟੈਨਸ਼ਨ ਸੈਂਟਰ - ਸੰਜੀਵ ਅਰੋੜਾ ਅਗਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂ ਕਾਰੋਬਾਰੀ ਤੇ ਪੱਤਰਕਾਰ ਦੀ ਸਿਰ 'ਚ ਗੋਲੀਆਂ ਮਾਰ ਕੇ ਹੱਤਿਆ <br/>
Ad Position 24