22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਲੰਧਰ 'ਚ ਸਥਾਪਤ ਹੋਵੇਗਾ ਪੀ.ਪੀ.ਡੀ.ਸੀ. ਮੇਰਠ ਦਾ ਐਕਸਟੈਨਸ਼ਨ ਸੈਂਟਰ - ਸੰਜੀਵ ਅਰੋੜਾ

Ad Position 21
No active advertisement
ਅਜੀਤ ਡੈਸਕ 06-01-2026
ਜਲੰਧਰ, 5 ਜਨਵਰੀ (ਡਾ.ਜਤਿੰਦਰ ਸਾਬੀ) - ਜਲੰਧਰ ਦੇ ਖੇਡਾਂ ਅਤੇ ਚਮੜਾ ਉਦਯੋਗ ਨੂੰ ਵਿਸ਼ਵ ਭਰ ਵਿੱਚ ਮੁਕਾਬਲੇ ਦਾ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਜਲੰਧਰ ਵਿੱਚ ਇੱਕ ਐਕਸਟੈਨਸ਼ਨ ਸੈਂਟਰ ਖੋਲ੍ਹਣ ਲਈ ਐਮ.ਐਸ.ਐਮ.ਈ.-ਟੈਕਨਾਲੋਜੀ ਵਿਕਾਸ ਕੇਂਦਰ (ਪੀ.ਪੀ.ਡੀ.ਸੀ.) ਮੇਰਠ ਨਾਲ ਇੱਕ ਐਮ.ਓ.ਯੂ. 'ਤੇ ਹਸਤਾਖਰ ਕੀਤੇ ਗਏ | ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਖੇਡਾਂ ਦੇ ਨਿਰਮਾਣ ਸੰਬੰਧੀ ਭਾਗੀਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਹ ਕੇਂਦਰ ਇੱਥੇ ਖੋਲਿ੍ਹਆ ਜਾਵੇਗਾ, ਜੋ ਖੋਜ ਤੇ ਵਿਕਾਸ ਨੂੰ ਯਕੀਨੀ ਬਣਾ ਕੇ ਖੇਡ ਉਦਯੋਗ ਨੂੰ ਹੁਲਾਰਾ ਦੇਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸ਼ਹਿਰ ਦੇ ਵਿਸ਼ਵ ਪੱਧਰ 'ਤੇ ਪ੍ਰਸਿੱਧ ਖੇਡ ਸਾਮਾਨ ਨਿਰਮਾਣ ਖੇਤਰ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪੁਲਾਂਘ ਹੈ¢ ਉਨ੍ਹਾਂ ਕਿਹਾ ਕਿ ਅੱਜ ਪ੍ਰੋਸੈੱਸ ਕਮ ਪ੍ਰੋਡਕਟ ਡਿਵੈਲਪਮੈਂਟ ਸੈਂਟਰ (ਪੀ.ਪੀ.ਡੀ.ਸੀ.) ਮੇਰਠ ਤੇ ਸਰਕਾਰੀ ਲੈਦਰ ਐਂਡ ਫੁੱਟਵੀਅਰ ਟੈਕਨਾਲੋਜੀ ਇੰਸਟੀਚਿਊਟ (ਜੀ.ਆਈ.ਐਲ.ਐਫ.ਟੀ.) ਜਲੰਧਰ ਵਿਚਕਾਰ ਸ਼ਹਿਰ ਵਿੱਚ ਇੱਕ ਵਿਸ਼ੇਸ਼ ਤਕਨਾਲੋਜੀ ਐਕਸਟੈਨਸ਼ਨ ਸੈਂਟਰ ਸਥਾਪਤ ਕਰਨ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਗਏ ਹਨ | ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ 'ਤੇ ਰਸਮੀ ਤੌਰ 'ਤੇ ਪੀ.ਪੀ.ਡੀ.ਸੀ. ਮੇਰਠ ਦੇ ਪਿ੍ੰਸੀਪਲ ਡਾਇਰੈਕਟਰ ਅਤੇ ਜੀ.ਆਈ.ਐਲ.ਐਫ.ਟੀ. ਜਲੰਧਰ ਦੇ ਪਿ੍ੰਸੀਪਲ ਰੋਹਿਤ ਦਹੀਆ ਨੇ ਦਸਤਖਤ ਕੀਤੇ ਹਨ | ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਤਕਨਾਲੋਜੀ ਵਿਸਥਾਰ ਕੇਂਦਰ, ਜੋ ਕਿ 10 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤਾ ਜਾਵੇਗਾ, ਵਿਕਸਤ ਹੋ ਰਹੇ ਵਿਸ਼ਵ ਪੱਧਰੀ ਮਿਆਰਾਂ ਨੂੰ ਪੂਰਾ ਕਰਨ ਲਈ ਟੈਸਟਿੰਗ, ਸਿਖ਼ਲਾਈ, ਹੁਨਰ ਵਿਕਾਸ ਤੇ ਖੋਜ ਤੇ ਵਿਕਾਸ ਲਈ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗਾ | ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਦੇ ਖੇਡਾਂ ਦੇ ਸਾਮਾਨ ਦੇ ਨਿਰਮਾਣ ਵਿੱਚ ਪੰਜਾਬ ਸਭ ਤੋਂ ਵੱਡੇ ਯੋਗਦਾਨ ਪਾਉਣ ਵਾਲੇ ਸੂਬੇ ਵਜੋਂ ਉਭਰਿਆ ਹੈ, ਜਿਸਦਾ ਰਾਸ਼ਟਰੀ ਉਤਪਾਦਨ 'ਚ ਲਗਭਗ 65 ਫੀਸਦੀ ਤੇ ਨਿਰਯਾਤ 'ਚ ਲਗਭਗ 70 ਪ੍ਰਤੀਸ਼ਤ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਇਕੱਲੇ ਜਲੰਧਰ ਵਿੱਚ 1,000 ਤੋਂ ਵੱਧ ਨਿਰਮਾਣ ਇਕਾਈਆਂ ਹਨ ਤੇ 150 ਤੋਂ ਵੱਧ ਅੰਤਰਰਾਸ਼ਟਰੀ ਬਾਜ਼ਾਰਾਂ ਨੂੰ ਖੇਡਾਂ ਦੇ ਸਾਮਾਨ ਦੀ ਸਪਲਾਈ ਕਰਦਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਦੀ ਖੇਡ ਅਰਥ ਵਿਵਸਥਾ ਦੇ 2030 ਤੱਕ 80-90 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚਣ ਦੀ ਉਮੀਦ ਹੈ ਤੇ ਪੰਜਾਬ ਇਸ ਵਿਕਾਸ ਦੀ ਕਹਾਣੀ ਵਿੱਚ ਇੱਕ ਫੈਸਲਾਕੁੰਨ ਭੂਮਿਕਾ ਨਿਭਾਉਂਦਾ ਰਹੇਗਾ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਦਯੋਗਿਕ ਵਿਕਾਸ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਖੇਤਰ ਸਿੱਧੇ ਤੌਰ 'ਤੇ 1,50,000 ਲੋਕਾਂ ਤੇ ਅਸਿੱਧੇ ਤੌਰ 'ਤੇ 3,00,000 ਲੋਕਾਂ ਨੂੰ ਲੋਜਿਸਟਿਕ ਤੇ ਪੈਕੇਜਿੰਗ ਤੇ ਹੋਰ ਸੇਵਾਵਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਾਈਸ ਚੇਅਰਮੈਨ ਨੀਤੀ ਕਮਿਸ਼ਨ ਸੁਮਨ ਬੇਰੀ, ਸੀਨੀਅਰ ਸਲਾਹਕਾਰ ਨੀਤੀ ਕਮਿਸ਼ਨ ਸਨਜੀਤ ਸਿੰਘ ਅਤੇ ਪ੍ਰਸ਼ਾਸਕੀ ਸਕੱਤਰ ਉਦਯੋਗ ਕਮਲ ਕਿਸ਼ੋਰ ਯਾਦਵ ਵਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਿਰਮਾਣ ਨੂੰ ਕਾਇਮ ਰੱਖਣ ਲਈ ਟੈਕਨਾਲੋਜੀ ਦੀ ਅਪਗ੍ਰੇਡੇਸ਼ਨ ਤੇ ਨਵੀਆਂ ਖੋਜਾਂ ਦੀ ਮਹੱਤਤਾ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ | ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਨੀਤੀ ਕਮਿਸ਼ਨ ਅਤੇ ਪੰਜਾਬ ਸਰਕਾਰ ਦਾ ਜਲੰਧਰ ਜ਼ਿਲ੍ਹੇ ਨੂੰ ਨਵਾਂ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ | ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਵਲੋਂ ਦੱਸਿਆ ਗਿਆ ਕਿ ਵਿਸ਼ਵ ਪੱਧਰੀ ਮੰਚ 'ਤੇ ਜਲੰਧਰ ਵਿਖੇ ਬਣਾਏ ਸਾਮਾਨ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿਚ ਮਹਿਲਾਵਾਂ ਦੇ ਰਗਬੀ ਵਰਲਡ ਕੱਪ ਵਿੱਚ ਬਾਲਾਂ ਤੇ ਹਾਕੀ ਦੇ ਸਾਮਾਨ ਦੀ ਵਰਤੋਂ ਕੀਤੀ ਗਈ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਦਿਨੇਸ਼ ਢੱਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਪਾਲ ਸਿੰਘ ਵੀ ਮੌਜੂਦ ਸਨ | ਉਪਰੰਤ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ 'ਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੀਵ ਅਰੋੜਾ, ਸੰਸਦ ਮੈਂਬਰ ਚੱਬੇਵਾਲ ਵਲੋਂ ਮੇਅਰ ਨਾਲ ਦੁੱਖ ਪ੍ਰਗਟ <br/>
Ad Position 24