ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-01-2026
ਗੁਰਦੁਆਰਾ ਸਿੰਘ ਸਭਾ ਅਮਨ ਨਗਰ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਅਮਨ ਨਗਰ ਵਿਖੇ ਕਰਵਾਏ ਸਮਾਗਮ 'ਚ ਭਾਈ ਹਰ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਓਮ ਪ੍ਰੀਤ ਸਿੰਘ ਲੁਧਿਆਣੇ ਵਾਲੇ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਗੁਰਬਾਣੀ ਕੀਰਤਨ ਦੁਆਰਾ ਅਤੇ ਕਥਾ ਵਾਚਕਾਂ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਕੀਤੇ ਹੋਏ ਪਰਉਪਕਾਰ ਪੁਰੀ ਸਿ੍ਸ਼ਟੀ ਲਈ ਮਾਰਗ ਦਰਸ਼ਨ ਹਨ ਜਿਨ੍ਹਾਂ ਨੇ ਸਿੱਖ ਕੌਮ ਨੂੰ ਇੱਕ ਵਿਲੱਖਣ ਪਹਿਚਾਣ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਰਾਣਾ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ ਬੱਬੂ, ਸਤਨਾਮ ਸਿੰਘ ਬਾਂਸਲ, ਅਵਿਨਾਸ਼ ਸਿੰਘ, ਹਰਜੀਤ ਸਿੰਘ, ਬੀਬੀ ਰਣਜੀਤ ਕੌਰ, ਰਵਿੰਦਰ ਕੌਰ, ਅਮਰਜੀਤ ਕੌਰ, ਸਿਮਰਨ ਕੌਰ, ਸੁਰਜੀਤ ਕੌਰ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਕਰਵਾਏ ਸਮਾਗਮ 'ਚ ਭਾਈ ਹਰਜੀਤ ਸਿੰਘ, ਭਾਈ ਪਿੰ੍ਰਸਪਾਲ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਬਲਦੇਵ ਸਿੰਘ, ਭਾਈ ਆਤਮਾ ਸਿੰਘ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਤੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਅੰਗਰੇਜ ਸਿੰਘ ਕੈਲੀਫ਼ੋਰਨੀਆ, ਬੀਬੀ ਅੰਮਿ੍ਤਪਾਲ ਕੌਰ, ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਰਿੰਦਰਪਾਲ ਸਿੰਘ ਗਵਾਲੀਅਰ, ਪ੍ਰੀਤਮ ਸਿੰਘ ਸਪਰਾ, ਸਰਬਜੀਤ ਸਿੰਘ ਮੱਕੜ ਤੋਂ ਇਲਾਵਾ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲ ਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ |
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਕਰਵਾਏ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਭਾਈ ਕੁਲਵਿੰਦਰ ਸਿੰਘ ਮਾਹਲ ( ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਏਕੁਵਿੰਦਰ ਸਿੰਘ (ਬੀਬੀ ਕੌਲ਼ਾਂ ਜੀ ਭਲਾਈ ਕੇਂਦਰ ਅੰਮਿ੍ਤਸਰ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ, ਗਿਆਨੀ ਮਨਜੀਤ ਸਿੰਘ ਸੇਵਕ, ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ, ਗਿਆਨੀ ਰਾਹੁਲ ਵੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸ਼ਾਮ ਦੇ ਦੀਵਾਨ ਵਿਚ ਭਾਈ ਜਸਪਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਪਿ੍ਸਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਮਰਜੀਤ ਸਿੰਘ ਅਮਰੀ, ਬੀਬੀ ਉਮਾ ਬੇਰੀ ਕੌਂਸਲਰ ਤੋਂ ਇਲਾਵਾ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਹਰਜਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੇ ਦੀਵਾਨਾ ਦੀ ਲੜੀ ਤਹਿਤ ਸਜਾਏ ਦੀਵਾਨਾ 'ਚ ਹਜ਼ੂਰੀ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ | ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ
ਦੀਆਂ ਸਮੂਹ ਮੈਂਬਰ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਗਵਾਈ | ਉਪਰੰਤ ਦੁਪਹਿਰ ਦੇ 3 ਵਜੇ ਤੱਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਦਰਸ਼ਨ ਸਿੰਘ ਕੋਮਲ ਅਤੇ ਭਾਈ ਮਹਿੰਦਰਪਾਲ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਵਰਨ ਸਿੰਘ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬੇਅੰਤ ਸਿੰਘ ਸਰਹੱਦੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਪ੍ਰਧਾਨ ਗੁਰਕਿਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਆਏ ਹੋਏ ਜਥਿਆਂ ਦਾ ਧੰਨਵਾਦ ਕੀਤਾ | ਸਟੇਜ ਦੀ ਸੇਵਾ ਗੁਰਮੀਤ ਸਿੰਘ ਤੇ ਇੰਦਰਪਾਲ ਸਿੰਘ ਨੇ ਸਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤ ਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਚਰਨਜੀਤ ਸਿੰਘ ਸਰਾਫ਼, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਭੋਲਾ ਛਾਬੜਾ, ਬਲਵਿੰਦਰ ਸਿੰਘ ਸਰਾਫ਼, ਜਗਜੀਤ ਸਿੰਘ ਖ਼ਜ਼ਾਨਚੀ, ਗੁਰਦੀਪ ਸਿੰਘ ਉਜਾਲਾ, ਅਮਰਜੀਤ ਸਿੰਘ ਭਾਟੀਆ, ਅੰਮਿ੍ਤਪਾਲ ਸਿੰਘ ਸੁਪਿ੍ੰਟੈਂਡੈਂਟ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ, ਬਿਸ਼ਨ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਕਰਵਾਏ ਸਮਾਗਮ 'ਚ ਭਾਈ ਲਾਲਾ ਸਿੰਘ ਫ਼ੱਕਰ (18ਵੀਂ ਪੀੜੀ), ਭਾਈ ਬਖ਼ਸ਼ੀਸ਼ ਸਿੰਘ, ਭਾਈ ਇਕਵਿੰਦਰ ਸਿੰਘ, ਭਾਈ ਦਰਸ਼ਨ ਸਿੰਘ ਕੋਮਲ, ਭਾਈ ਜਗਦੇਵ ਸਿੰਘ, ਭਾਈ ਰਵਿੰਦਰ ਸਿੰਘ ਬੰਬੇ ਵਾਲੇ, ਭਾਈ ਮੁਖ਼ਤਿਆਰ ਸਿੰਘ ਭੁਲੱਥ ਵਾਲਿਆਂ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ, ਬੀਬੀ ਜਸਜੀਤ ਕੌਰ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਦਾਨ ਸਰਬਜੀਤ ਸਿੰਘ ਰਾਜਪਾਲ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਲਾਡਾ, ਗੁਰਮੀਤ ਸਿੰਘ ਬਸਰਾ, ਹਰਜਿੰਦਰ ਸਿੰਘ ਠੇਕੇਦਾਰ, ਐੱਚ.ਪੀ.ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਛਾਬੜਾ, ਬੀਬੀ ਸੁਰਿੰਦਰ ਕੌਰ ਨਰੂਲਾ, ਰਸ਼ਪਾਲ ਕੌਰ ਥਿਆੜਾ, ਗੁਰਿੰਦਰ ਕੌਰ ਗੂੰਬਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ ਸਾਹਨੀ, ਮਨਜੀਤ ਕੌਰ ਪਰੂਥੀ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਗੁਰੂ ਨਾਨਕ ਮਿਸ਼ਨ
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਏ ਦੀਵਾਨਾ 'ਚ ਭਾਈ ਭਾਈ ਮਨਜਿੰਦਰ ਸਿੰਘ, ਭਾਈ ਲਾਲ ਸਿੰਘ, ਭਾਈ ਪੁਖਰਾਜ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਸਰਬਜੀਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਕਥਾ ਵਾਚਕ ਭਾਈ ਗੁਰਮੀਤ ਸਿੰਘ, ਸਤਨਾਮ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਸੁਖਦੇਵ ਸਿੰਘ ਗਾਂਧੀ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਪਿੰਡ ਮਲਕੋ
ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਪਿੰਡ ਮਲਕੋ ਵਿਖੇ ਕਰਵਾਏ ਸਮਾਗਮ 'ਚ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਧਾਨ ਤੇਜਾ ਸਿੰਘ, ਸਕੱਤਰ ਹਰਮਿੰਦਰ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸੰਗਤਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਜਸਬੀਰ ਸਿੰਘ ਸਚਦੇਵਾ, ਜੈ ਦੀਪ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਤਾਰਾ ਸਿੰਘ, ਗੁਰਮੁਖ ਸਿੰਘ, ਦਲਜੀਤ ਸਿੰਘ, ਸੁਖ ਮਨਦੀਪ ਸਿੰਘ, ਹਰਸਿਮਰਨ ਦੀਪ ਸਿੰਘ ਆਦਿ ਪਤਵੰਤੇ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਦਿਉਲ ਨਗਰ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦਿਉਲ ਨਗਰ ਵਿਖੇ ਕਰਵਾਏ ਸਮਾਗਮ 'ਚ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਤੇ ਬੀਬੀਆਂ ਦੇ ਜਥੇ ਤੋਂ ਇਲਾਵਾ ਭਾਈ ਨਵਦੀਪ ਸਿੰਘ (ਹਜ਼ੂਰੀ ਰਾਗੀ ਦਰਬਾਰ ਸਾਹਿਬ) ਦੇ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭੁਪਿੰਦਰਜੀਤ ਸਿੰਘ ਰੇਖੀ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਹਰਮੀਤ ਸਿੰਘ ਸੱਗੂ, ਅਜੀਤ ਸਿੰਘ, ਬੀਬੀ ਨਵਜੋਤ ਕੌਰ, ਸੁਖਵੰਤ ਕੌਰ, ਗੁਰਸ਼ਰਨ ਕੌਰ, ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-2
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-2 ਵਿਖੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ 'ਚ ਭਾਈ ਬਲਵਿੰਦਰ ਸਿੰਘ ਲਾਡੀ (ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ), ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਤੇ ਕਥਾ ਵਾਚਕ ਗਿਆਨੀ ਰਣਜੀਤ ਸਿੰਘ ਅਤੇ ਭਾਈ ਦਰਸ਼ਨ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦਲਬੀਰ ਸਿੰਘ ਮਾਹਲ, ਪਲਵਿੰਦਰ ਸਿੰਘ, ਹਰਜੀਤ ਸਿੰਘ ਬਵੇਜਾ, ਬਲਵਿੰਦਰ ਸਿੰਘ ਬਾਜਵਾ, ਮਨਜਿੰਦਰ ਸਿੰਘ ਡੀ.ਐੱਸ.ਪੀ, ਜਗਮੋਹਨ ਸਿੰਘ, ਡਾ. ਕਰਨੈਲ ਸਿੰਘ, ਅਵਨੀਤ ਸਿੰਘ, ਮਨਵੀਰ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰ ਸਨ |
ਜਮਸ਼ੇਰ ਖਾਸ, (ਹਰਵਿੰਦਰ ਕੁਮਾਰ) ਗੁਰਦੁਆਰਾ ਸ੍ਰੀ ਰਾਮ ਝਰੋਖਾ ਪੱਤੀ ਮਾਨ ਕੀ ਜਮਸ਼ੇਰ ਖਾਸ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਵੀਸ਼ਰੀ ਦੀਵਾਨ ਸਜਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਆਰੰਭ ਹੋਇਆ ਜਿਸ ਵਿੱਚ ਪੰਥ ਦੇ ਮਸ਼ਹੂਰ ਕਵੀਸ਼ਰੀ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲੇ ਦੇ ਜਥੇ ਨੇ ਆਈ ਹੋਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਤਜਿੰਦਰ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ ਧਾਰੀਵਾਲ, ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ, ਕਰਮਵੀਰ ਸਿੰਘ ਕੰਮਾ, ਗੁਰਮੁਖ ਸਿੰਘ, ਕਰਮਜੀਤ ਸਿੰਘ ਸੇਠ, ਕੁਲਬੀਰ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)' ਮਾੜੇ ਕਰਮਾਂ ਦੀ ਸਜਾ ਤੋਂ ਬਚਣ ਲਈ ਗੁਰੂ ਘਰ ਦੀਆਂ ਸਿੱਖਿਆਵਾਂ ਦਾ ਲਾਹਾ ਲਿਆ ਜਾਣਾ ਚਾਹੀਦਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਅਨੁਸਾਰ ਆਪਾਂ ਸਾਰਿਆਂ ਨੂੰ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਅਤੇ ਲੋਕਾਂ ਦੇ ਭਲੇ ਲਈ ਕਾਰਜ ਕਰਨ ਵਿੱਚ ਬਤੀਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਅੱਜ ਇਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜੋਗਾ ਸਿੰਘ ਵੱਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਾਤ-ਪਾਤ, ਊਚ-ਨੀਚ ਦਾ ਭੇਦਭਾਵ ਜੜੋਂ ਖਤਮ ਹੋਣਾ ਚਾਹੀਦਾ ਹੈ | ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਉਪਰੰਤ ਸਵੇਰ ਤੇ ਸ਼ਾਮ ਦੇ ਦੀਵਾਨ ਦੌਰਾਨ ਰਾਗੀ ਭਾਈ ਤਜਿੰਦਰ ਸਿੰਘ, ਕਥਾਵਾਚਕ ਭਾਈ ਅਜੇਪ੍ਰਤਾਪ ਸਿੰਘ, ਭਾਈ ਜਬਰਤੋੜ ਸਿੰਘ, ਢਾਡੀ ਭਾਈ ਗਿਆਨੀ ਲਵਪ੍ਰੀਤ ਸਿੰਘ ਜੋਸ਼ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬਾਣੀ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ, ਜਥੇਦਾਰ ਜਸਵੰਤ ਸਿੰਘ, ਭਾਈ ਹਰਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਕਸ਼ਮੀਰਾ ਸਿੰਘ, ਗਿਆਨ ਸਿੰਘ, ਸੰਦੀਪ ਸਿੰਘ, ਚਰਨ ਸਿੰਘ, ਸੰਤੋਖ ਸਿੰਘ, ਬਹਾਦਰ ਸਿੰਘ, ਸੁਖਚੈਨ ਸਿੰਘ, ਨੰਬਰਦਾਰ ਕਸ਼ਮੀਰਾ ਸਿੰਘ, ਕਿਰਨਦੀਪ ਸਿੰਘ, ਬਾਬਾ ਗਿਆਨ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਚਰਨ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਪ੍ਰਦੀਪ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਸਲਵਿੰਦਰ ਸਿੰਘ ਰਾਣਾ, ਸੰਤੋਖ ਸਿੰਘ, ਹਰਕੀਰਤ ਸਿੰਘ, ਪਵਨਦੀਪ ਸਿੰਘ, ਹਰਵਿੰਦਰ ਸਿੰਘ, ਜਸਨਪਾਲ ਸਿੰਘ, ਬਰਿੰਦਰ ਸਿੰਘ, ਵੰਸਨੂਰ ਸਿੰਘ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ |
ਜਲੰਧਰ, (ਪਵਨ ਖਰਬੰਦਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪਿੰਡ ਧੀਣਾ ਆਰਮੀ ਇਨਕਲੇਵ ਫੇਸ 1 ਗੁਰੂ ਨਾਨਕ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਆਰਮੀ ਇਨਕਲੇਵ ਫੇਸ 3 ਆਰਮੀ ਇਨਕਲੇਵ ਫੇਸ 2, ਅਮਨ ਇਨਕਲੇਵ, ਪਿੰਡ ਧੀਣਾ, ਈਸ਼ਰਪੁਰ ਕਲੋਨੀ ਤੋਂ ਹੁੰਦਾ ਹੋਇਆ ਸੰਤ ਬਾਬਾ ਮਾਨ ਸਿੰਘ ਜੀ ਪੀਹੋਵਾ ਵਾਲੇ ਤੇ ਸੰਤ ਬਾਬਾ ਮੋਹਣ ਸਿੰਘ ਸਿੰਘ ਪੀਹੋਵਾ ਵਾਲਿਆਂ ਦੇ ਗੁਰਦੁਆਰਾ ਸੱਚਖੰਡ ਈਸ਼ਰ ਪ੍ਰਕਾਸ਼ ਪਿੰਡ ਧੀਣਾ ਪਹੁੰਚਿਆ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਕਰਮਜੀਤ ਸਿੰਘ, ਭਾਈ ਕਰਮ ਸਿੰਘ, ਮਹਿੰਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਕਰਮਜੀਤ ਸਿੰਘ ਹੈੱਡ ਗ੍ਰੰਥੀ ਫੇਸ 1, ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ, ਸ. ਸੁਰਜੀਤ ਸਿੰਘ, ਸ. ਮਲਕੀਤ ਸਿੰਘ, ਸ. ਹਰਦੇਵ ਸਿੰਘ, ਸ. ਕੁਲਵਿੰਦਰ ਸਿੰਘ, ਸਰਵਣ ਸਿੰਘ ਰੰਧਾਵਾ, ਅਵਤਾਰ ਸਿੰਘ ਗਿੱਲ, ਬਲਦੇਵ ਸਿੰਘ ਜੋਸ਼ਨ, ਸੁਖਦੇਵ ਸਿੰਘ ਤੂਰ, ਅਮਰਜੀਤ ਸਿੰਘ ਸਲੇਮਪੁਰ, ਕਰਤਾਰ ਸਿੰਘ, ਨਿਸ਼ਾਨ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ ਮਾਨ, ਸਕੱਤਰ ਸਿੰਘ, ਕਰਮ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ, ਮੇਜਰ ਕਾਬਲ ਸਿੰਘ, ਤਰਨਪ੍ਰੀਤ ਸਿੰਘ ਸ਼ੇਰਗਿਲ, ਕੈਪਟਨ ਪਰਗਟ ਸਿੰਘ, ਗੁਰਦੀਪ ਸਿੰਘ, ਬਲਬੀਰ ਸਿੰਘ ਤਲਵੰਡੀ, ਵਿਰਸਾ ਸਿੰਘ, ਜਰਨੈਲ ਸਿੰਘ ਸਿੱਧੂ, ਕਰਤਾਰ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਹਰਬੰਸ ਸਿੰਘ, ਪਰਗਟ ਕਾਹਲ, ਮੰਗਲ ਸਿੰਘ, ਸਤਨਾਮ ਸਿੰਘ, ਵਜੀਰ ਸਿੰਘ, ਬਲਵੀਰ ਸਿੰਘ, ਮੱਖਣ ਸਿੰਘ, ਤਰਲੋਕ ਸਿੰਘ, ਮਨਜੀਤ ਸਿੰਘ, ਲਖਬੀਰ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ ਗਿੱਲ, ਜਰਨੈਲ ਸਿੰਘ ਭਿੰਡਰ, ਯਾਦਵਿੰਦਰ ਸਿੰਘ, ਗੁੜਵੰਤ ਸਿੰਘ, ਭਾਈ ਅਰਜਨ ਸਿੰਘ, ਮਨਜੀਤਪਾਲ ਸਿੰਘ, ਦਲਜਿੰਦਰ ਸਿੰਘ, ਦਲਜੀਤ ਸਿੰਘ, ਭਾਈ ਜੋਸ਼ਨ, ਜਸਵਿੰਦਰ ਸਿੰਘ ਤਲਵੰਡੀ, ਗੁਰਮੇਲ ਸਿੰਘ ਬੇਗੋਵਾਲ, ਕੈਪਟਨ ਸੁੱਚਾ ਸਿੰਘ, ਗੁਰਦਿਆਲ ਸਿੰਘ, ਰਘਵੀਰ ਸਿੰਘ, ਸੰਤੋਖ ਸਿੰਘ, ਭਾਈ ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ ਮੁਲਤਾਨੀ, ਹਰਬੰਸ ਸਿੰਘ, ਬਲਵੀਰ ਸਿੰਘ, ਕਮਲਜੀਤ ਸਿੰਘ ਜੋਸ਼ਨ, ਬਲਵਿੰਦਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |