22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਧਾਮਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਦਾ ਉਪਰਾਲਾ

Ad Position 21
No active advertisement
ਅਜੀਤ ਡੈਸਕ 06-01-2026
ਜਲੰਧਰ, 5 ਜਨਵਰੀ (ਐੱਮ. ਐੱਸ. ਲੋਹੀਆ) - ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਧਾਮਾਂ ਦੇ ਦਰਸ਼ਨਾ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਗਿਆ | ਇਸ ਤਹਿਤ 5 ਜਨਵਰੀ, ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਤੋਂ 6 ਬੱਸਾਂ ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਲਿਜਾਈਆਂ ਗਈਆਂ ਜਿਨ੍ਹਾਂ ਜ਼ਰੀਏ 334 ਸ਼ਰਧਾਲੂਆਂ ਨੇ ਯਾਤਰਾ ਕਰਕੇ ਇਸ ਮੌਕੇ ਦਾ ਲਾਭ ਲਿਆ | ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੋਹਨ ਸਿੰਘ ਢੀਂਡਸਾ ਦੀ ਦੇਖ ਰੇਖ ਹੇਠ ਸੰਗਤ ਲਈ ਬਿਨਾ ਭੇਟਾ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਇਸ ਯਾਤਰਾ ਜ਼ਰੀਏ ਸੰਗਤ ਨੂੰ ਗੁਰਧਾਮਾ ਦੇ ਦਰਸ਼ਨ ਕਰਵਾਏ ਗਏ | ਯਾਤਰਾ ਦੌਰਾਨ ਸੰਗਤ ਨੇ ਗੁਰੂ ਜੱਸ ਗਾਇਨ ਕਰਦਿਆਂ ਆਤਮਿਕ ਆਨੰਦ ਮਾਣਿਆ | ਇਸ ਮੌਕੇ ਤੇਜਬੀਰ ਸਿੰਘ ਬਾਂਸਲ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਪਰਮਿੰਦਰ ਸਿੰਘ ਸੋਨੂੰ, ਹਰਮਨਜੋਤ ਸਿੰਘ, ਜਸਦੀਪ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਹਰਮਨ ਮੱਕੜ, ਜਸਬੀਰ ਸਿੰਘ, ਦੀਮੰਤ ਸਿੰਘ, ਹਰਪ੍ਰੀਤ ਸਿੰਘ, ਪ੍ਰਭਗੁਣ ਸਿੰਘ, ਗਗਨਦੀਪ ਸਿੰਘ, ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਮੈਂਬਰ ਤੇ ਸੰਗਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24