23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

'ਸਿਹਤ ਬੀਮਾ ਯੋਜਨਾ' ਪੰਜਾਬ ਦੇ ਸਿਹਤ ਢਾਂਚੇ 'ਚ ਦੂਜੀ ਵੱਡੀ ਕ੍ਰਾਂਤੀ ਹੋਵੇਗੀ-ਬਾਂਸਲ, ਪੰਮਾ <br/>

Ad Position 21
No active advertisement
ਅਜੀਤ ਡੈਸਕ 06-01-2026
ਸ਼ਾਹਕੋਟ, 5 ਜਨਵਰੀ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੀ ਮਾਨ ਸਰਕਾਰ ਵਲੋਂ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 15 ਜਨਵਰੀ ਤੋਂ ਕੀਤੀ ਜਾ ਰਹੀ ਹੈ | ਇਸ ਯੋਜਨਾ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਹ ਸਿਰਫ਼ ਕਿਸੇ ਖ਼ਾਸ ਵਰਗ ਲਈ ਨਹੀਂ, ਸਗੋਂ ਪੰਜਾਬ ਦੇ ਹਰ ਪਰਿਵਾਰ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰੇਗੀ | ਇਹ ਪ੍ਰਗਟਾਵਾ 'ਆਪ' ਮੀਡੀਆ ਵਿੰਗ ਦੇ ਹਲਕਾ ਕੋਆਰਡੀਨੇਟਰ ਰਾਜ ਕੁਮਾਰ ਰਾਜੂ ਬਾਂਸਲ ਤੇ ਵਾਈਸ ਕੋਆਰਡੀਨੇਟਰ ਪਰਮਵੀਰ ਸਿੰਘ ਪੰਮਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪੰਜਾਬ ਦੇ ਆਮ ਨਾਗਰਿਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤ ਕਰਨਾ ਹੈ | ਕਈ ਪਰਿਵਾਰ ਸਿਰਫ਼ ਆਰਥਿਕ ਤੰਗੀ ਕਾਰਨ ਵਧੀਆ ਹਸਪਤਾਲਾਂ ਵਿਚ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ | 15 ਜਨਵਰੀ ਤੋਂ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਆਮ ਆਦਮੀ ਕਲੀਨਿਕ ਰਾਹੀਂ ਮੁੱਢਲੀ ਸਿਹਤ ਸਹੂਲਤਾਂ ਸਫ਼ਲਤਾ ਪੂਰਵਕ ਪ੍ਰਦਾਨ ਕਰਨ ਤੋਂ ਬਾਅਦ ਇਹ ਬੀਮਾ ਯੋਜਨਾ ਪੰਜਾਬ ਦੇ ਸਿਹਤ ਢਾਂਚੇ ਵਿਚ ਦੂਜੀ ਵੱਡੀ ਕ੍ਰਾਂਤੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਾਮੀ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਹੈ ਤੇ ਸਾਰਾ ਖ਼ਰਚਾ ਸਰਕਾਰ ਵਲੋਂ ਸਿੱਧਾ ਹਸਪਤਾਲ ਨੂੰ ਅਦਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਤੋਂ ਨਕਦੀ ਤੇ ਮੋਬਾਈਲ ਖੋਹਿਆ <br/> ਅਗਲੀ ਖ਼ਬਰ ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ <br/>
Ad Position 24