23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜ਼ਿਲ੍ਹਾ ਪ੍ਰਧਾਨ ਭੁੱਲਰ ਵਲੋਂ 'ਆਪ' ਯੂਥ ਵਿੰਗ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-01-2026
ਸ਼ਾਹਕੋਟ, 5 ਜਨਵਰੀ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਜ਼ਿਲ੍ਹਾ ਜਲੰਧਰ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਵਲੋਂ ਕੀਤਾ ਗਿਆ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਤੇ ਹਲਕਾ ਕੋਆਰਡੀਨੇਟਰ ਸਮਸ਼ੇਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਆਗੂ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਮਿਹਨਤ ਸਦਕਾ ਪਾਰਟੀ ਆਉਣ ਵਾਲੇ ਸਮੇਂ ਵਿਚ ਵੱਡੀਆਂ ਜਿੱਤਾਂ ਦਰਜ ਕਰੇਗੀ | ਉਨ੍ਹਾਂ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਨਵੇਂ ਬਣੇ ਬਲਾਕ ਪ੍ਰਧਾਨਾਂ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਪਰਮਿੰਦਰ ਸਿੰਘ ਗੋਲਡੀ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ, ਰੋਬੀ ਕੰਗ ਤੇ ਗੁਰਿੰਦਰ ਸਿੰਘ ਸ਼ੇਰਗਿੱਲ ਪ੍ਰਧਾਨ ਯੂਥ ਵਿੰਗ ਦੋਆਬਾ ਜ਼ੋਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਨਵੇਂ ਬਣੇ ਬਲਾਕ ਪ੍ਰਧਾਨਾਂ ਵਿਚ ਲਵਪ੍ਰੀਤ ਸਿੰਘ ਮੰਡਿਆਲਾ, ਨਵਜੋਤ ਸਿੰਘ ਬਾਦਸ਼ਾਹਪੁਰ, ਸੁਖਵਿੰਦਰ ਸਿੰਘ ਮੰਡ ਸੰਢਾਂਵਾਲ, ਜਸਪਾਲ ਜੱਸਾ ਸ਼ਾਲਾ ਨਗਰ, ਸੁਖਜਿੰਦਰ ਕੁਮਾਰ ਬਾਵਾ ਚੱਕ ਚੇਲਾ, ਨਵਦੀਪ ਸਿੰਘ ਲੋਹੀਆਂ ਖ਼ਾਸ, ਹਰਵਿੰਦਰ ਸਿੰਘ ਦਾਰੇਵਾਲ, ਗਗਨਦੀਪ ਸਿੰਘ ਢੰਡੋਵਾਲ, ਹਰਸ਼ ਗੋਇਲ ਸ਼ਾਹਕੋਟ, ਮੰਗਤ ਰਾਜ ਬਲ, ਰੋਬਿਨ ਸਿੰਘ ਜੋਸਨ ਮਹਿਤਪੁਰ, ਯੂਨਸ ਮਸੀਹ ਮੰਡਾਲਾ, ਹਰਵਿੰਦਰ ਕੁਮਾਰ ਰਾਜੂ ਸਲੈਚਾਂ, ਮੁਖਤਿਆਰ ਸਿੰਘ ਨਵਾਂ ਪਿੰਡ ਅਕਾਲੀਆਂ, ਕੁਲਦੀਪ ਸਿੰਘ ਲਸੂੜੀ, ਸਰਬਜੀਤ ਸਿੰਘ ਰਾਏਵਾਲ ਸਰਪੰਚ, ਲਵਪ੍ਰੀਤ ਸਿੰਘ ਖਿੰਡਾ ਬਾਹਮਣੀਆਂ, ਦਵਿੰਦਰ ਸਿੰਘ ਸਰਪੰਚ ਸਮੈਲਪੁਰ, ਸੋਨਾ ਸਿੰਘ ਸਰਪੰਚ, ਹਰਜਿੰਦਰ ਸਿੰਘ ਮੱਲ੍ਹੀਵਾਲ ਤੇ ਲਖਬੀਰ ਸਿੰਘ ਦਾਨੇਵਾਲ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 191 ਬਿਜਲੀ ਮੀਟਰ ਲੋਹੀਆਂ ਦਫਤਰ ਵਿਖੇ ਜਮ੍ਹਾਂ ਕਰਵਾਏ <br/> ਅਗਲੀ ਖ਼ਬਰ ਸਾਬਕਾ ਸਰਪੰਚ ਤੋਂ ਨਕਦੀ ਤੇ ਮੋਬਾਈਲ ਖੋਹਿਆ <br/>
Ad Position 24