ਚੁਗਿੱਟੀ/ਜੰਡੂਸਿੰਘਾ, 23 ਜਨਵਰੀ (ਨਰਿੰਦਰ ਲਾਗੂ) - ਮੀਰੀ ਪੀਰੀ ਵੈਲਫ਼ੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਸੰਤ ਕਰਤਾਰ ਸਿੰਘ ਕਾਰ ਸੇਵਾ ਪਟਨਾ ਸਾਹਿਬ ਵਾਲੇ, ਸੰਤ ਬਾਬਾ ਤਰਲੋਚਨ ਸਿੰਘ ਕਾਰ ਸੇਵਾ ਗੋਇੰਦਵਾਲ ਸਾਹਿਬ ਵਾਲੇ ਤੇ ਸੰਤ ਬਾਬਾ ਗੁਰਚਰਨ ਸਿੰਘ ਠੱਟੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਨੌਵਾਂ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਜਨਵਰੀ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਜਾਵੇਗਾ | ਪ੍ਰਬੰਧਕਾਂ ਵੱਲੋਂ ਸ਼ੁੱਕਰਵਾਰ ਨੂੰ ਉਕਤ ਗੁਰੂ ਘਰ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ | ਪ੍ਰਬੰਧਕ ਜਥੇ. ਜਸਵੰਤ ਸਿੰਘ, ਹਰਸੁਰਿੰਦਰ ਸਿੰਘ, ਭਾਈ ਜੋਗਾ ਸਿੰਘ, ਕਿਰਨਦੀਪ ਸਿੰਘ ਰੰਧਾਵਾ, ਹਰਜਿੰਦਰ ਸਿੰਘ ਜੱਜ, ਸੰਦੀਪ ਸਿੰਘ, ਪ੍ਰਦੀਪ ਸਿੰਘ ਤੇ ਉਨ੍ਹਾਂ ਸਾਥੀਆਂ ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਮਨਜਿੰਦਰ ਸਿੰਘ, ਭਾਈ ਅਜਮੇਰ ਸਿੰਘ, ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ ਤੇ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਗਾਇਨ ਕਰਦੇ ਹੋਏ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ | ਸਟੇਜ ਸੰਚਾਲਕ ਵਜੋਂ ਸੇਵਾ ਭਾਈ ਹਰਵਿੰਦਰ ਸਿੰਘ ਵੱਲੋਂ ਨਿਭਾਈ ਜਾਵੇਗੀ | ਉਨ੍ਹਾਂ ਆਖਿਆ ਕਿ ਬਾਬਾ ਹਰਜੀਤ ਸਿੰਘ ਠੱਟੇ ਵਾਲੇ ਅਤੇ ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਇਸ ਮੌਕੇ ਰਵੀ ਕੁਮਾਰ ਕੌਂਸਲਰ, ਗਿਆਨ ਸਿੰਘ ਜੱਜ, ਬਹਾਦਰ ਸਿੰਘ, ਕਸ਼ਮੀਰ ਸਿੰਘ ਰੰਧਾਵਾ, ਗੁਰਦੀਪ ਸਿੰਘ, ਮਨਜੀਤ ਸਿੰਘ ਮਨੀ, ਹਰਸ਼ਦੀਪ ਸਿੰਘ, ਚਰਨਪ੍ਰੀਤ ਸਿੰਘ, ਜਗਦੀਪ ਸਿੰਘ, ਵਿਸ਼ਨੂੰ ਕੁਮਾਰ, ਅਮਰਜੀਤ ਸਿੰਘ, ਅਰਮਾਨ ਸਿੰਘ, ਏਕਮ ਸਿੰਘ, ਭਵਨਦੀਪ ਸਿੰਘ, ਯੁਵਰਾਜ ਸਿੰਘ, ਜਸ਼ਨ ਸਿੰਘ, ਦਮਨਪ੍ਰੀਤ ਸਿੰਘ ਤੇ ਅਸਮੀਤਪਾਲ ਸਿੰਘ ਆਦਿ ਹਾਜ਼ਰ ਸਨ |