ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਘਰ ਅੰਦਰ ਦਾਖ਼ਲ ਹੋ ਕੇ ਬਜ਼ੁਰਗ ਔਰਤ ਨੂੰ ਲੁੱਟਣ ਵਾਲੇ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 24-01-2026
ਜਲੰਧਰ, 23 ਜਨਵਰੀ (ਸ਼ੈਲੀ)- ਬੀਤੇ ਦਿਨੀ ਲਾਜਪਤ ਨਗਰ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਬਜ਼ੁਰਗ ਔਰਤ ਕੋਲੋਂ ਸੋਨੇ ਦੇ ਗਹਿਣੇ ਲੁੱਟਣ ਵਾਲੇ ਤਿੰਨ ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ | ਦੋਸ਼ੀਆਂ ਦੀ ਪਛਾਣ ਸੋਨੂੰ ਕੁਮਾਰ ਮਹਾਤੋ ਪੁੱਤਰ ਰਣਜੀਤ ਕੁਮਾਰ ਵਾਸੀ ਪਿੰਡ ਬੈਨੀਵਾੜ, ਕਿਲ੍ਹਾ ਮਕਾਫਰਪੁਰ ਬਿਹਾਰ ਹਾਲ ਵਾਸੀ ਗਰੋਵਰ ਕਨੋਨੀ ਬੈਕ ਸਾਈਡ ਪਾਰਕ ਜਲੰਧਰ, ਗੁਰਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਗਲੀ ਨੰਬਰ 7 ਨਿਜ਼ਾਤਮ ਨਗਰ ਜਲੰਧਰ ਅਤੇ ਕਿ੍ਸ਼ਨ ਕੁਮਾਰ ਪੁੱਤਰ ਅਰਜੁਨ ਵਾਸੀ ਚਿਤੇਨ ਜ਼ਿਲ੍ਹਾ ਨਾਹੰਗ ਨੇਪਾਲ ਹਾਲ ਵਾਸੀ ਨਿਊ ਰਸੀਲਾ ਨਗਰ ਬਸਤੀ ਦਾਨਿਸ਼ਮੰਦਾ ਵਜੋਂ ਦੱਸੀ ਗਈ ਹੈ | ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੀੜਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਤੇ ਜਾਂਚ ਦੌਰਾਨ ਦੋਸ਼ੀ ਸੋਨੀ ਕੁਮਾਰ ਮਹਤੋ ਨੂੰ ਗਿ੍ਫਤਾਰ ਕੀਤਾ ਗਿਆ | ਪੁੱਛਗਿੱਛ ਦੌਰਾਨ ਦੋਸ਼ੀ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਗੁਰਦੀਪ ਸਿੰਘ ਤੇ ਕਿ੍ਸ਼ਨ ਕੁਮਾਰ ਨੂੰ ਵੀ ਗਿ੍ਫਤਾਰ ਕੀਤਾ ਹੈ | ਦੋਸ਼ੀਆਂ ਵੱਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਤੇ ਇੱਕ ਦਾਤਰ ਵੀ ਬਰਾਮਦ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹਾਈਵੇ 'ਤੇ ਰਾਤ ਦਾ ਸਫ਼ਰ ਬਣਿਆ ਖ਼ੌਫ਼ਨਾਕ, ਪਿਕਅੱਪ ਗੱਡੀ ਨੂੰ ਲੁੱਟ ਕੇ ਜ਼ਖ਼ਮੀ ਚਾਲਕ ਨੂੰ ਸੁੰਨਸਾਨ ਥਾਂ 'ਤੇ ਸੁੱਟ... ਅਗਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਉਤਸ਼ਾਹ ਨਾਲ ਮਨਾਈ ਬਸੰਤ ਪੰਚਮੀ ਤੇ ਗਣਤੰਤਰ ਦਿਵਸ
Ad Position 24
No active advertisement