ਫਿਲੌਰ, 23 ਜਨਵਰੀ (ਸਤਿੰਦਰ ਸ਼ਰਮਾ)- ਸਥਾਨਕ ਮੁੱਖ ਮਾਰਗ 'ਤੇ ਸਥਿਤ ਭਰਾਵਾਂ ਦੇ ਢਾਬੇ ਸਾਹਮਣੇ ਇਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਰਕੇ 2 ਵਿਅਕਤੀ ਜ਼ਖਮੀ ਹੋ ਗਏ | ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਕੋਈ ਅਣਪਛਾਤਾ ਵਾਹਨ ਇਕ ਮੋਟਰਸਾਈਕਲ ਨੰਬਰ ਪੀਬੀ 08 ਸੀ ਵੀ 5513 ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ | ਉਕਤ ਹਾਦਸੇ ਦੌਰਾਨ 2 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਦੀ ਪਹਿਚਾਣ ਜਤਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਸੰਦਪੁਰ, ਜਤਿੰਦਰ ਕੁਮਾਰ ਵਾਸੀ ਪੱਦੀ ਜਗੀਰ ਵਜੋਂ ਹੋਈ ਹੈ | ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਵੱਲੋਂ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ਼ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਕਤ ਘਟਨਾ ਸੰਬੰਧੀ ਅਗਲੇਰੀ ਕਾਰਵਾਈ ਲਈ ਥਾਣਾ ਫਿਲੌਰ ਦੇ ਏ. ਐਸ. ਆਈ. ਧਰਮਿੰਦਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ |