ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 24-01-2026
ਸ਼ਾਹਕੋਟ, 23 ਜਨਵਰੀ (ਨਗਿੰਦਰ ਸਿੰਘ ਬਾਂਸਲ)- ਸਿਵਲ ਹਸਪਤਾਲ ਸ਼ਾਹਕੋਟ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਆਪ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਰਿਬਨ ਕੱਟ ਕੇ ਕੀਤੀ¢ ਇਸ ਮੌਕੇ ਸੰਬੋਧਨ ਕਰਦਿਆਂ ਸ. ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ ਪੰਜਾਬ ਦੇ ਹਰ ਵਸਨੀਕ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਗਾ, ਜਿਸ ਵਿੱਚ ਬਿਮਾਰ ਹੋਣ ਦੀ ਸੂਰਤ ਵਿੱਚ ਮੁਫ਼ਤ ਇਲਾਜ ਹੋਵੇਗਾ | ਉਹਨਾਂ ਕਿਹਾ ਕਿ 18 ਸਾਲ ਤੋਂ ਉੱਪਰ ਵਾਲੇ ਵਿਅਕਤੀ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ ਲੈ ਕੇ ਸਬੰਧਤ ਵੀ.ਐਲ.ਈ. ਕੋਲੋਂ ਆਪਣਾ ਕਾਰਡ ਬਣਵਾ ਸਕਦੇ ਹਨ ਤੇ 18 ਸਾਲ ਤੋਂ ਘੱਟ ਉਮਰ ਵਾਲੇ ਆਧਾਰ ਕਾਰਡ ਤੇ ਜਨਮ ਸਰਟੀਫਿਕੇਟ ਦਿਖਾ ਕੇ ਇਹ ਸੁਵਿਧਾ ਪ੍ਰਾਪਤ ਕਰਨਗੇ | ਇਹ ਕਾਰਡ ਬਿਨਾਂ ਕਿਸੇ ਖ਼ਰਚੇ ਦੇ ਮੁਫ਼ਤ ਬਣਨਗੇ¢ ਸਾਬਕਾ ਐਮ.ਸੀ. ਤੇ ਸਿੱਖਿਆ ਕੋਆਰਡੀਨੇਟਰ ਜਤਿੰਦਰਪਾਲ ਬੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਪੜਾਅ ਦਰ ਪੜਾਅ ਪੂਰਾ ਕਰ ਰਹੀ ਹੈ | ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦੀਪਕ ਚੰਦਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਪ੍ਰਵੀਨ ਗਰੋਵਰ ਐਮ.ਸੀ., ਬਲਜਿੰਦਰ ਸਿੰਘ ਖਿੰਡਾ ਜੁਆਇੰਟ ਸਕੱਤਰ ਬੀ.ਸੀ. ਸੈੱਲ ਆਪ, ਪਰਮਵੀਰ ਸਿੰਘ ਮੀਡੀਆ ਇੰਚਾਰਜ, ਰਾਖੀ ਮੱਟੂ ਐਮ.ਸੀ. ਸ਼ਾਹਕੋਟ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਅਮਨਦੀਪ ਸਿੰਘ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਨਕੋਦਰ ਪੁਲਿਸ ਝੂਠੇ ਕੇਸ ਬਣਾ ਕੇ ਨੌਜਵਾਨਾਂ ਨੂੰ ਜੇਲ੍ਹਾਂ 'ਚ ਸੁੱਟ ਰਹੀ-ਨਵਜੋਤ ਸਿੰਘ ਦਾਹੀਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਦੋ ਰੋਜ਼ਾ ਯੁਵਕ ਮੇਲਾ ਸਮਾਪਤ
Ad Position 24
No active advertisement