02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਬਾੜ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ <br/>

Ad Position 21
No active advertisement
ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਸਥਾਨਕ ਲੋਕ ਅਤੇ ਮੌਕੇ 'ਤੇ ਪੁੱਜੀਆਂ ਫਾਇਰ ਬਿ੍ਗੇਡ ਦੀਆ ਟੀਮਾਂ | ਤਸਵੀਰਾਂ:ਗੈਰੀ ਫਿਲੌਰ. <br/> 25-01-2026
ਫਿਲੌਰ, 24 ਜਨਵਰੀ (ਵਿਪਨ ਗੈਰੀ)- ਨਜ਼ਦੀਕੀ ਪਿੰਡ ਸੈਫਾਬਾਦ ਵਿਖੇ ਉਸ ਵਖ਼ਤ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਇੱਕ ਕਬਾੜੀਏ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ ਅਤੇ ਅਸਮਾਨ ਵਿਚ ਧੂਏਾ ਦੀ ਚਾਦਰ ਵਿਛ ਗਈ | ਚਸ਼ਮਦੀਦਾਂ ਦੇ ਦੱਸਣ ਮੁਤਾਬਿਕ ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪਿੰਡ ਦੇ ਸਰਪੰਚ ਪ੍ਰੀਤਮ ਰਾਮ ਸ਼ੌਕੀ ਤੇ ਮੋਹਤਬਰਾਂ ਨੇ ਦੱਸਿਆ ਕਿ ਦੁਕਾਨ ਦੇ ਮਾਲਕ ਦਾ ਨਾਂਅ ਜੈਬਾ ਹੈ ਜਿਸ ਦੀ ਕਬਾੜ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਕਾਰਨ ਉਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ | ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਜਦਕਿ ਇਸ ਭਿਆਨਕ ਅੱਗ 'ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਅਤੇ ਫਾਇਰ ਬਿ੍ਗੇਡ ਦੀਆਂ ਟੀਮਾਂ ਵੱਲੋਂ ਸਾਂਝੀ ਕੋਸ਼ਿਸ਼ ਨਾਲ ਕਾਫ਼ੀ ਮੁਸ਼ਕਲਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਤੇ 5 ਦੇ ਕਰੀਬ ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਦੀਆਂ ਗੱਡੀਆਂ ਦੀ ਵਰਤੋਂ ਹੋ ਚੁੱਕੀ ਪਰ ਅਫ਼ਸੋਸ ਤੱਦ ਤੱਕ ਦੁਕਾਨ ਵਿਚ ਪਿਆ ਲਗਭਗ ਸਾਰਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਸੀ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ 'ਚ ਰਿੱਟ ਪਾਉਣ ਬਾਰੇ ਬਿਲਡਿੰਗ ਇੰਜੀਨੀਅਰਾਂ ਵਲੋਂ ਪੰਜਾਬ ਪ੍ਰਧਾਨ ਨੂੰ ਸਮਰਥਨ <br/> ਅਗਲੀ ਖ਼ਬਰ ਸਰਫੇਸ ਵਾਟਰ ਪ੍ਰਾਜੈਕਟ 'ਚ ਦੇਰੀ ਲਈ ਐਲ. ਐਂਡ ਟੀ. ਕੰਪਨੀ ਨੂੰ 7.5 ਕਰੋੜ ਰੁਪਏ ਜੁਰਮਾਨਾ <br/>
Ad Position 24
No active advertisement