02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਰਫੇਸ ਵਾਟਰ ਪ੍ਰਾਜੈਕਟ 'ਚ ਦੇਰੀ ਲਈ ਐਲ. ਐਂਡ ਟੀ. ਕੰਪਨੀ ਨੂੰ 7.5 ਕਰੋੜ ਰੁਪਏ ਜੁਰਮਾਨਾ <br/>

Ad Position 21
No active advertisement
ਡੀ.ਸੀ. ਹਿਮਾਂਸ਼ੂ ਅਗਰਵਾਲ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਨਾਲ ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਤੇ ਹੋਰ | ਤਸਵੀਰ-ਮੁਨੀਸ਼ <br/> 25-01-2026
ਜਲੰਧਰ, 24 ਜਨਵਰੀ (ਚੰਦੀਪ ਭੱਲਾ)- ਸਰਫੇਸ ਵਾਟਰ ਪ੍ਰਾਜੈਕਟ ਦੇ ਮੁਕੰਮਲ ਹੋਣ ਵਿਚ ਹੋ ਰਹੀ ਦੇਰੀ, ਜਿਸ ਕਰਕੇ ਸ਼ਹਿਰ ਭਰ 'ਚ ਸੜਕਾਂ ਪੁੱਟੀਆਂ ਹੋਣ ਕਾਰਨ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦਾ ਗੰਭੀਰ ਨੋਟਿਸ ਲੈਂਦਿਆਂ ਕਾਰਜਕਾਰੀ ਏਜੰਸੀ ਮੈਸਰਜ਼ ਲਾਰਸਨ ਐਂਡ ਟਰਬੋ ਲਿਮਟਿਡ ਨੂੰ 7.5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ | ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਇਸ ਪ੍ਰਾਜੈਕਟ 'ਚ ਬੇਲੋੜੀ ਦੇਰੀ ਕਰਨ ਲਈ ਸਬੰਧਿਤ ਵਿਭਾਗ ਨੂੰ ਕਾਰਜਕਾਰੀ ਏਜੰਸੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਹ ਜੁਰਮਾਨਾ ਲਗਾਇਆ ਗਿਆ ਹੈ | ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਫੇਸ ਵਾਟਰ ਪ੍ਰਾਜੈਕਟ ਵਿਚ ਦੇਰੀ ਹੋਣ ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਤੇ ਨਿਰਵਿਘਨ ਆਵਾਜਾਈ ਪ੍ਰਭਾਵਿਤ ਹੋਈ ਹੈ¢ ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਵਿਚ ਹੁਣ ਕਿਸੇ ਵੀ ਪ੍ਰਕਾਰ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਤਾੜਨਾ ਕੀਤੀ ਕਿ ਜੇਕਰ ਨਿਰਧਾਰਿਤ ਸਮਾਂ ਸੀਮਾ ਦੀ ਪਾਲਨਾ ਨਾ ਕੀਤੀ ਗਈ ਤਾਂ ਕਾਰਜਕਾਰੀ ਏਜੰਸੀ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਆਰੰਭੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਇਸੇ ਸਾਲ ਮੁਕੰਮਲ ਹੋਣ ਦੀ ਉਮੀਦ ਹੈ ਤੇ ਉਨ੍ਹਾਂ ਜਲੰਧਰ ਸਮਾਰਟ ਸਿਟੀ ਮਿਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਸਮਾਂ ਸੀਮਾ ਤੇ ਕੰਮ ਦੇ ਮਿਆਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇੇ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਫਰਵਰੀ ਦੇ ਅਖੀਰ ਤੱਕ ਬਿਟੂਮਨ ਪਲਾਂਟ ਚਾਲੂ ਹੁੰਦੇ ਹੀ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਹੋਣਾ ਚਾਹੀਦਾ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ 70 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਅਗਸਤ, 2026 ਤੱਕ ਮੁਕੰਮਲ ਹੋਣ ਦਾ ਟੀਚਾ ਹੈ | ਲੰਮਾ ਪਿੰਡ-ਜੰਡੂਸਿੰਘਾ ਰੋਡ ਨੂੰ ਚਹੁੰ-ਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਕੰਮ ਵਿਚ ਲਿਆਉਣ ਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਆਦਮਪੁਰ ਏਅਰਪੋਰਟ ਅਪਰੋਚ ਰੋਡ ਦੇ ਚਹੁੰ-ਮਾਰਗੀ ਕਰਨ ਦਾ ਵੀ ਜਾਇਜ਼ਾ ਲਿਆ ਗਿਆ ਤੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਲਗਭਗ 96 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ | ਇਸ ਤੋਂ ਇਲਾਵਾ ਡਾ.ਅਗਰਵਾਲ ਵੱਲੋਂ ਕਈ ਹੋਰ ਅਹਿਮ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਜਿਨ੍ਹਾਂ ਵਿਚ ਸਿਵਲ ਹਸਪਤਾਲ ਜਲੰਧਰ ਵਿਖੇ 100 ਬੈੱਡਾਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਨਿਰਮਾਣ, ਗਾਂਧੀ ਵਨੀਤਾ ਆਸ਼ਰਮ ਵਿਖੇ ਲੜਕੀਆਂ ਦੇ ਹੋਸਟਲ ਦੀ ਉਸਾਰੀ, ਤਹਿਸੀਲ ਤੇ ਐੱਸ.ਡੀ.ਐਮ. ਕੰਪਲੈਕਸਾਂ ਦਾ ਨਿਰਮਾਣ ਤੇ ਨਵੀਨੀਕਰਨ, ਸੁਭਾਨਾ ਰੇਲਵੇ ਅੰਡਰਪਾਸ, ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ ਤੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ, ਸ਼ਾਮਲ ਹਨ, ਦਾ ਵੀ ਜਾਇਜ਼ਾ ਲਿਆ ਗਿਆ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵਿਅਕਤੀਗਤ ਤੌਰ 'ਤੇ ਨਿਗਰਾਨੀ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਤੀਫ਼ਪੁਰਾ 'ਚ ਹੋ ਸਕਦੀ ਹੈ ਫਰਵਰੀ ਦੇ ਪਹਿਲੇ ਹਫ਼ਤੇ ਕਾਰਵਾਈ <br/> ਅਗਲੀ ਖ਼ਬਰ ਸੂਰਾਨੁੁੱਸੀ ਨੇੜੇ ਖੇਤ 'ਚ ਬਣਿਆ ਡੂੰਘਾ ਟੋਆ ਨਾਬਾਲਗ ਲਈ ਜਾਨਲੇਵਾ ਸਾਬਿਤ ਹੋਇਆ
Ad Position 24
No active advertisement