ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਮਾਤਾ ਗੁਜਰੀ ਖਾਲਸਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਬਸੰਤ ਰੁਤ ਦਾ ਤਿਉਹਾਰ ਤੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ | ਸਕੂਲ ਦੇ ਬੱਚਿਆਂ ਦੁਆਰਾ ਬਸੰਤ ਰੁੱਤ ਤੇ ਗਣਤੰਤਰ ਦਿਵਸ ਸਬੰਧੀ ਕਵਿਤਾਵਾਂ, ਭਾਸ਼ਣ ਤੇ ਸਮੂਹ ਗੀਤ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਮੁੱਖ ਆਕਰਸ਼ਕ ਕੇਂਦਰ ਬਿੰਦੂ ਨਾਟਕ 'ਆਪਰੇਸ਼ਨ ਸਿੰਦੂਰ' ਸੀ | ਸਕੂਲ ਦੇ ਚੇਅਰਮੈਨ ਸ. ਜਸਪਾਲ ਸਿੰਘ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਬੱਚਿਆਂ ਨੂੰ ਦੇਸ਼ ਭਗਤੀ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਅਜੈਬ ਸਿੰਘ, ਬਲਬੀਰ ਕੌਰ, ਮੈਡਮ ਹਰਜਿੰਦਰ ਕੌਰ ਤੇ ਸਮੂਹ ਸਕੂਲ ਸਟਾਫ ਮੌਜੂਦ ਸੀ |