01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ <br/>

Ad Position 21
No active advertisement
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਫੁੱਲ ਡਰੈੱਸ ਰਿਹਰਸਲ ਦਾ ਨਿਰਿਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ | ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਹੋਰ | (ਸੱਜੇ) ਪਰੇਡ 'ਚ ਹਿੱਸਾ ਲੈਂਦੇ ਹੋਏ ਐਨ.ਸੀ.ਸੀ. ਕੈਡਿਟ | ਤਸਵੀਰਾਂ ਮੁਨੀਸ਼ <br/> ਸਮਾਗਮ ਦੌਰਾਨ ਵੰਨਗੀ ਪੇਸ਼ ਕਰਦੇ ਹੋਏ ਵਿਦਿਆਰਥੀ | <br/> 25-01-2026
ਜਲੰਧਰ, 24 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ | ਉਪਰੰਤ ਡਾ. ਅਗਰਵਾਲ ਨੇ ਪਰੇਡ ਕਮਾਂਡਰ ਅਸ਼ੋਕ ਮੀਨਾ ਆਈ.ਪੀ.ਐੱਸ. ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ | ਪਰੇਡ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮਗਾਰਡਜ਼, ਐਨ.ਸੀ.ਸੀ. (ਲੜਕੇ ਤੇ ਲੜਕੀਆਂ), ਲਾਇਲਪੁਰ ਖਾਲਸਾ ਸਕੂਲ (ਲੜਕੇ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਡੀ.ਐੱਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਲਾਇਲਪੁਰ ਖਾਲਸਾ ਸਕੂਲ (ਲੜਕੀਆਂ) ਦੀਆਂ ਟੁਕੜੀਆਂ ਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ | ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ | ਉਪਰੰਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ਼ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ | ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਰਾਸ਼ਟਰੀ ਝੰਡਾ ਲਹਿਰਾਉਣਗੇ | ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਮੌਕੇ 'ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਕਿਹਾ | ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਰਵ-ਉੱਤਮ ਝਾਕੀ ਤੇ ਸਰਵ-ਉੱਤਮ ਸੱਭਿਆਚਾਰਕ ਪੇਸ਼ਕਾਰੀ ਦੀ ਚੋਣ ਵੀ ਕੀਤੀ ਜਾਵੇਗੀ ਜਿਸ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਡਾ. ਅਗਰਵਾਲ ਨੇ ਕਿਹਾ ਕਿ ਇਸ ਅਹਿਮ ਦਿਹਾੜੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ., ਐੱਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਸ਼ਾਇਰੀ ਮਲਹੋਤਰਾ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਆਰ.ਟੀ.ਓ. ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਲੁੱਟ-ਖੋਹ ਤੇ ਚੋਰੀ ਦੀਆਂ ਵੱਧ ਰਹੀਆਂ ਨੇ ਵਾਰਦਾਤਾਂ ਅਗਲੀ ਖ਼ਬਰ ਟੈਗੋਰ ਸਕੂਲ 'ਚ ਸਮਾਗਮ ਕਰਵਾਇਆ <br/>
Ad Position 24
No active advertisement