ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਹਤ ਬੀਮਾ ਯੋਜਨਾ ਆਮ ਆਦਮੀ ਪਾਰਟੀ ਦਾ ਸਿਆਸੀ ਸਟੰਟ- ਬੇਰੀ <br/>

Ad Position 21
No active advertisement
ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਆਖਰੀ ਸਾਲ 'ਚ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਸਿਆਸੀ ਸਟੰਟ ਕਰਾਰ ਦਿੰਦੇ ਹੋਏ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆਉਂਦੀਆਂ ਦੇਖ ਕੇ ਲੋਕਾਂ ਨੂੰ ਭਰਮਾਉਣ ਲਈ ਇਹ ਸਭ ਸਿਆਸੀ ਖੇਡ ਖੇਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਲ 2022 ਵਿੱਚ ਵੀ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ 4 ਬਜਟ ਸ਼ੈਸ਼ਨ ਨਿਕਲ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਨੇ ਉਸ ਵਾਅਦੇ ਦਾ ਨਾਮ ਤੱਕ ਨਹੀਂ ਲਿਆ | ਬੇਰੀ ਨੇ ਕਿਹਾ ਕਿ ਹੁਣ ਤੱਕ ਹਰੇਕ ਔਰਤ ਨੂੰ ਲਗਭਗ ਪੰਜਾਬ ਸਰਕਾਰ ਵਲੋਂ 48,000 ਰੁਪਏ ਮਿਲ ਜਾਣੇ ਚਾਹੀਦੇ ਸਨ ਪਰ 1 ਰੁਪਏ ਵੀ ਕਿਸੇ ਦੇ ਖਾਤੇ ਵਿੱਚ ਨਹੀ ਆਏ | ਜਿੰਨਾਂ ਪੈਸਾ ਆਮ ਆਦਮੀ ਪਾਰਟੀ ਨੇ ਬੋਰਡਾਂ, ਫਲੈਕਸਾਂ ਉੱਪਰ ਬਰਬਾਦ ਕੀਤਾ, ਇਹ ਪੈਸਾ ਪੰਜਾਬ ਦੀਆਂ ਮਹਿਲਾਵਾਂ ਨੂੰ ਦੇ ਸਕਦੇ ਸਨ | ਇਹ ਜੋ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ, ਇਹ ਵੀ ਉਸੇ ਤਰਾਂ ਨਾਲ ਫਲਾਪ ਹੋਵੇਗੀ ਜਿਸ ਤਰ੍ਹਾਂ ਨਾਲ ਇਨ੍ਹਾਂ ਦੇ ਮੁਹੱਲਾ ਕਲੀਨਿਕ ਫੇਲ੍ਹ ਹੋਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਹਤ ਕ੍ਰਾਂਤੀ ਤੇ ਸਿੱਖਿਆ ਕ੍ਰਾਂਤੀ ਦਾ ਜਿਨ੍ਹਾਂ ਰੌਲਾ ਪਾਇਆ ਸੀ, ਇਨਾਂ ਮੁੱਦਿਆਂ 'ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਝੂਠੀ ਸਾਬਤ ਹੋਈ ਹੈ ਪਰ ਹੁਣ ਪੰਜਾਬ ਦੀ ਜਨਤਾ ਸਰਕਾਰ ਦੇ ਝਾਂਸੇ ਵਿੱਚ ਆਉਣ ਵਾਲੀ ਨਹੀਂ ਹੈ ਜੇਕਰ ਪੰਜਾਬ ਦੇ ਲੋਕਾਂ ਦੀ ਸਿਹਤ ਦਾ ਆਮ ਆਦਮੀ ਪਾਰਟੀ ਨੂੰ ਏਨਾ ਫਿਕਰ ਸੀ ਤਾਂ ਇਹ ਸਿਹਤ ਬੀਮਾ 2022 ਵਿੱਚ ਸ਼ੁਰੂ ਕਰਨੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਕਾਰਡ ਬਣਾਉਣੇ ਤਾਂ ਬਹੁਤ ਸੌਖੇ ਹਨ ਪਰ ਇਹ ਕਾਰਡ ਹਸਪਤਾਲਾਂ ਵਿੱਚ ਕਿੰਨੇ ਕੁ ਚਲਦੇ ਹਨ ਇਹ ਤਾਂ ਸਮਾਂ ਹੀ ਦਸੇਗਾ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸ ਆਗੂ ਸੁਦੇਸ਼ ਭਗਤ, ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅਰੁਣ ਰਤਨ, ਜ਼ਿਲ੍ਹਾ ਕਾਂਗਰਸ ਦੇ ਜਰਨਲ ਸਕੱਤਰ ਸੁਧੀਰ ਘੁੱਗੀ ਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਅਕਸ਼ਵੰਤ ਖੋਸਲਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਪੁਲਿਸ ਡੀ. ਏ. ਵੀ. ਸਕੂਲ 'ਚ ਗਣਤੰਤਰ ਦਿਵਸ ਮਨਾਇਆ <br/>
Ad Position 24
No active advertisement