ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਹਿੰਦਰ ਭਗਤ ਵਲੋਂ ਵਾਰਡ 56 ਤੋਂ ਮੁੱਖ ਮੰਤਰੀ ਸਿਹਤ ਯੋਜਨਾ ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਮਹਿੰਦਰ ਭਗਤ, ਨਾਲ ਮੁਕੇਸ਼ ਸੇਠੀ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 25-01-2026
ਜਲੰਧਰ, 24 ਜਨਵਰੀ (ਸ਼ਿਵ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਕਾਰਡ ਬਣਵਾਉਣ ਵਾਸਤੇ ਅੱਜ ਵਾਰਡ ਨੰਬਰ 56 ਵਿਚ ਘਰ-ਘਰ ਜਾ ਕੇ ਅਰਜ਼ੀਆਂ ਭਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਮਹਿੰਦਰ ਭਗਤ ਵੱਲੋਂ ਕੀਤੀ ਗਈ ¢ ਇਸ ਮੌਕੇ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਹਰ ਪਰਿਵਾਰ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕਿਸੇ ਵੀ ਲੋੜਵੰਦ ਨੂੰ ਇਲਾਜ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲ ਸਕੇਗੀ | ਇਸ ਮੌਕੇ ਵਾਰਡ ਕੌਂਸਲਰ ਮੁਕੇਸ਼ ਸੇਠੀ, ਵਾਰਡ ਇੰਚਾਰਜ ਸੁਖਾ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਯੂਥ ਇੰਚਾਰਜ ਏਕਮ, ਵਰੁਨ, ਨਰਿੰਦਰ, ਕੇਵਲ ਕ੍ਰਿਸ਼ਨ ਸਮੇਤ ਕਈ ਹੋਰ ਨਾਮਵਰ ਸ਼ਖ਼ਸੀਅਤਾਂ ਵੀ ਮÏਜੂਦ ਰਹੀਆਂ | ਸਭ ਨੇ ਮਿਲ ਕੇ ਵਾਰਡ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਪਰੇਡ 'ਚ ਹਿੱਸਾ ਲਵੇਗੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)- ਦੋਨਾ, ਭਿੰਦਾ ਅਗਲੀ ਖ਼ਬਰ ਟੇਬਲ ਟੈਨਿਸ ਮੁਕਾਬਲੇ 'ਚ ਜਲੰਧਰ ਦੇ ਵਿਕਾਸ ਮਹਾਜਨ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement