ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਸਥਾਨਕ ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਰੈਵ. ਫਾਦਰ ਪੀਟਰ ਕਾਵੁਮਪੁਰਮ ਦੀ ਯੋਗ ਅਗਵਾਈ ਅਧੀਨ ਟਿ੍ਨਿਟੀ ਕਾਲਜ ਦੇ ਇਲੈਕਟੋਰਲ ਲਿਟਰੇਸੀ ਸੈੱਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਬੀ. ਐੱਲ. ਓ. ਸ਼੍ਰੀਮਤੀ ਸੁਨੀਤੀ ਪਾਹਵਾ ਮੁੱਖ ਮਹਿਮਾਨ ਵਜੋਂ ਪਹੁੰਚੇ | ਪ੍ਰੋਗਰਾਮ ਕੋਆਰਡੀਨੇਟਰ ਨਮਿਤਾ ਨੇ ਆਪਣੇ ਭਾਸ਼ਣ ਰਾਹੀਂ ਸਾਰਿਆ ਦਾ ਸਵਾਗਤ ਕੀਤਾ | ਉਪਰੰਤ ਸ਼੍ਰੀਮਤੀ ਸੁਨੀਤੀ ਪਾਹਵਾ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਵੋਟਰ ਆਈ.ਡੀ. ਕਾਰਡ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਪ੍ਰੋਗਰਾਮ ਵਿਚ ਫੈਕਲਟੀ ਮੈਂਬਰਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਸਹੁੰ ਚੁੱਕ ਕੇ ਕੀਤੀ | ਇਸ ਮੌਕੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ, ਭਾਸ਼ਣ ਤੇ ਲੇਖ ਲਿਖਣ ਦੇ ਮੁਕਾਬਲੇ ਵਿਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਉਪਰੰਤ ਵਿਦਿਆਰਥਣ ਰਿੰਕੀ ਤਿਵਾੜੀ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰੈਵ. ਫਾਦਰ ਪੀਟਰ ਕਾਵੁਮਪੁਰਮ, ਰੈਵ. ਫਾਦਰ ਐਂਥਨੀ ਜੋਸਫ, ਟਿ੍ਨਿਟੀ ਕਾਲਜ ਦੇ ਪਿ੍ੰਸੀਪਲ ਡਾ. ਅਜੈ ਪਰਾਸ਼ਰ, ਰੈਵ. ਸਿਸਟਰ ਰੀਟਾ, ਸਹਾਇਕ ਪ੍ਰੋ. ਨਿਧੀ ਸ਼ਰਮਾ, ਸਹਾਇਕ ਪ੍ਰੋ. ਨਮਿਤਾ (ਕੋਆਰਡੀਨੇਟਰ, ਈ.ਐੱਲ.ਸੀ.), ਡਾ. ਰੇਖਾ, ਸਹਾਇਕ ਪ੍ਰੋਫੈਸਰ ਸਾਨੀਆ ਸ਼ਰਮਾ, ਸਮੂਹ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ |