ਜਲੰਧਰ, 24 ਜਨਵਰੀ (ਹਰਵਿੰਦਰ ਸਿੰਘ ਫੁੱਲ)- ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਵਿਚ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਭਾਰਤ ਦਾ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਇਸ ਮੌਕੇ ਸ਼ਬਦ ਗਾਇਣ ਪੇਸ਼ ਕਰਨ ਤੋਂ ਬਾਅਦ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀ ਆਮਦ ਦੀ ਖ਼ੁਸ਼ੀ ਵਿਚ ਰੰਗਾਰੰਗ ਪ੍ਰੋਗਰਾਮ ਕਰਦੇ ਹੋਏ ਭਾਸ਼ਣ, ਗੀਤ, ਕਵਿਤਾਵਾਂ ਤੇ ਨਿ੍ਤ ਪੇਸ਼ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਸਮੂਹ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ: ਅਪਰਣਾ ਮਹਿਤਾ, ਵਾਈਸ ਪਿ੍ੰਸੀਪਲ ਜੈਸਮੀਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਰਾਸ਼ਟਰੀ ਤਿਉਹਾਰਾਂ ਤੇ ਸੂਬੇ ਦੇ ਤਿਉਹਾਰਾਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ | ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੀ ਪੀਲੇ ਚੌਲਾਂ ਦਾ ਪ੍ਰਸ਼ਾਦ ਛਕਾਇਆ ਗਿਆ |