ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ਾਹਕੋਟ ਦੇ ਪਿੰਡਾਂ 'ਚ 'ਟਰੈਕਟਰ ਮਾਰਚ' ਭਲਕੇ <br/>

Ad Position 21
No active advertisement
ਸੰਯੁਕਤ ਕਿਸਾਨ ਮੋਰਚਾ ਤਹਿਸੀਲ ਕਮੇਟੀ ਸ਼ਾਹਕੋਟ ਦੀ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦੇ ਆਗੂ | ਤਸਵੀਰ- ਸੁਖਦੀਪ ਸਿੰਘ <br/> 25-01-2026
ਸ਼ਾਹਕੋਟ, 24 ਜਨਵਰੀ (ਸੁਖਦੀਪ ਸਿੰਘ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਤਹਿਸੀਲ ਕਮੇਟੀ ਸ਼ਾਹਕੋਟ ਦੀ ਮੀਟਿੰਗ ਵਰਿੰਦਰਪਾਲ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ 26 ਜਨਵਰੀ ਦਿਨ ਸੋਮਵਾਰ ਨੂੰ ਤਹਿਸੀਲ ਸ਼ਾਹਕੋਟ ਦੇ ਪਿੰਡਾਂ 'ਚ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਵਰਿੰਦਰਪਾਲ ਸਿੰਘ ਕਾਲਾ ਨੇ ਕਿਹਾ ਕਿ ਪਿੰਡਾਂ 'ਚ ਟਰੈਕਟਰ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਕਿਰਤੀਆਂ ਨੂੰ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ | ਮੀਟਿੰਗ ਦੌਰਾਨ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਦੇ ਵਿਚਾਰ ਜਾਨਣ ਤੋਂ ਬਾਅਦ ਮੋਰਚੇ ਨੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਏ ਜਾਣ ਦਾ ਦਾਅਵਾ ਕੀਤਾ | ਮੋਰਚੇ ਦੇ ਆਗੂ ਗੁਰਚਰਨ ਸਿੰਘ ਚਾਹਲ, ਬਲਦੇਵ ਸਿੰਘ ਗੱਟੀ ਅਤੇ ਮਨਜੀਤ ਸਿੰਘ ਮਲਸੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਸਥਾਨਕ ਰੈਸਟ ਹਾਊਸ ਨਜ਼ਦੀਕ ਟਰੈਕਟਰ ਮਾਰਚ ਸ਼ੁਰੂ ਹੋ ਕੇ ਸ਼ਹਿਰ ਦੇ ਬਜ਼ਾਰਾਂ, ਪਿੰਡ ਸਲੈਚਾਂ, ਸ਼ੇਖੇਵਾਲ, ਜਾਫ਼ਰਵਾਲ, ਮੀਏਾਵਾਲ ਅਰਾਈਆਂ, ਮੀਏਾਵਾਲ ਮੌਲਵੀਆਂ ਵਿਚੋਂ ਦੀ ਹੁੰਦਾ ਹੋਇਆ ਸੈਦਪੁਰ ਝਿੜੀ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਇੱਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਸੰਘਰਸ਼ ਨਾਲ ਹੀ ਰੋਕਿਆ ਜਾ ਸਕਦਾ ਹੈ | ਉਨ੍ਹਾਂ ਸਮੂਹ ਕਿਰਤੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣਕੇ 26 ਜਨਵਰੀ ਦੇ ਟਰੈਕਟਰ ਮਾਰਚ 'ਚ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ | ਇਸ ਮੌਕੇ ਗੁਰਚਰਨ ਸਿੰਘ ਚਾਹਲ, ਬਲਦੇਵ ਸਿੰਘ ਗੱਟੀ, ਮਨਜੀਤ ਸਿੰਘ ਮਲਸੀਆਂ, ਬਲਕਾਰ ਸਿੰਘ ਫਾਜ਼ਲਵਾਲ, ਜਸਪਾਲ ਸਿੰਘ, ਬੂਟਾ ਸਿੰਘ ਮੁਰੀਦਵਾਲ, ਮਨਜੀਤ ਸਿੰਘ ਸਾਬੀ, ਮੱਖਣ ਸਿੰਘ, ਨਿਰਮਲ ਸਿੰਘ ਕਾਂਗਣਾ, ਬਿੱਟੂ ਰੂਪੇਵਾਲੀ, ਗੁਰਸੇਵਕ ਸੇਠ, ਗੁਰਮੀਤ ਸਿੰਘ ਕੋਟਲੀ, ਜਸਬੀਰ ਸਿੰਘ, ਕਰਮਜੀਤ ਸਿੰਘ, ਬੂੜ ਸਿੰਘ, ਪਿ੍ਤਪਾਲ ਸਿੰਘ, ਸੁਰਿੰਦਰ ਬਾਜਵਾ, ਸੰਤੋਖ ਸਿੰਘ ਸਿੰਧੜ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਿਲੌਰ ਰੇਲਵੇ ਫਾਟਕਾਂ ਵਿਚਕਾਰ ਫਸੀ ਇੱਟਾਂ ਦੀ ਭਰੀ ਟਰਾਲੀ, ਵੱਡਾ ਹਾਦਸਾ ਹੋਣੋਂ ਟਲਿਆ <br/> ਅਗਲੀ ਖ਼ਬਰ ਲੋੜਵੰਦ ਸਕੂਲੀ ਬੱਚਿਆਂ ਦਾ ਸਹਿਯੋਗ ਕਰੋ : ਸਰਪੰਚ ਗੁਰਦੇਵ ਸਿੰਘ ਪਿੱਪਲੀ <br/>
Ad Position 24
No active advertisement