ਨਕੋਦਰ, 24 ਜਨਵਰੀ (ਗੁਰਵਿੰਦਰ ਸਿੰਘ)- ਕੇ.ਆਰ.ਐਮ. ਡੀ.ਏ.ਵੀ. ਕਾਲਜ ਨਕੋਦਰ ਵਿਖੇ ਪਿ੍ੰਸੀਪਲ ਪ੍ਰੋ. ਇੰਦੂ ਬੱਤਰਾ ਦੀ ਅਗਵਾਈ ਤੇ ਰਜਿਸਟਰਾਰ ਪ੍ਰੋ. ਦਵਿੰਦਰ ਦੀਪ ਸਿੰਘ, ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਕੌਸ਼ਲ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਨਵਪ੍ਰੀਤ ਕੌਰ ਦੀ ਦੇਖ-ਰੇਖ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਪ੍ਰੋ. ਇੰਦੂ ਬੱਤਰਾ ਨੇ ਕਿਹਾ ਕਿ ਹਰ ਯੋਗ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਕਿ ਲੋਕਤੰਤਰ ਪ੍ਰਣਾਲੀ ਸਫ਼ਲ ਬਣ ਸਕੇ | ਕਾਲਜ ਦੇ ਰਜਿਸਟਰਾਰ ਪ੍ਰੋ. ਦਵਿੰਦਰ ਦੀਪ ਸਿੰਘ ਨੇ ਕਿਹਾ ਕਿ ਸਾਨੂੰ ਨਿਰਪੱਖ ਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ¢ ਇਸ ਮੌਕੇ ਵੋਟਰ ਜਾਗਰੂਕਤਾ ਸੰਬੰਧੀ ਸਲੋਗਨ ਰਾਈਟਿੰਗ, ਲੇਖ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਪ੍ਰੋ. ਦਵਿੰਦਰ ਦੀਪ ਸਿੰਘ ਤੇ ਪ੍ਰੋ. ਸੀਮਾ ਕÏਸ਼ਲ ਨੇ ਜੱਜ ਦੀ ਭੂਮਿਕਾ ਨਿਭਾਈ | ਅਖੀਰ 'ਚ ਪ੍ਰੋ. ਨਵਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ |