ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ, ਬਾਬਾ ਸੰਗ ਢੇਸੀਆਂ ਵਿਖੇ ਐਨ. ਐੱਸ. ਐੱਸ. ਵਿਭਾਗ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਵਿਦਿਆਰਥੀ ਨੂੰ ਆਪਣੇ ਸੰਬੋਧਨ ਵਿਚ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਡਾ. ਭੁਪਿੰਦਰ ਮਾਹਲ ਨੇ ਦੱਸਿਆ ਕਿ ਇਸ ਵਾਰ ਦੀ ਥੀਮ 'ਮੇਰਾ ਭਾਰਤ, ਮੇਰਾ ਵੋਟ' ਦਾ ਮੁੱਖ ਉਦੇਸ਼ ਲੋਕਤੰਤਰਿਕ ਵਿਵਸਥਾ ਵਿਚ ਹਰ ਮਤਦਾਤਾ ਦੀ ਭਾਗੀਦਾਰੀ, ਅਧਿਕਾਰ ਤੇ ਜ਼ਿੰਮੇਵਾਰੀ ਨੂੰ ਹੋਰ ਪੱਕਾ ਕਰਨਾ ਹੈ | ਉਨ੍ਹਾਂ ਅੱਗੇ ਕਿਹਾ ਕਿ ਯੁਵਾ ਵਰਗ ਨੂੰ ਦੇਸ਼ ਦੇ ਨਿਰਮਾਣ ਵਿਚ ਅੱਗੇ ਆ ਕੇ ਆਪਣੇ ਵੋਟ ਅਧਿਕਾਰ, ਪੱਕਾ ਨਿਰਪੱਖ ਹੋਕੇ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀ ਨੇ ਆਪਣੇ ਵਿਚਾਰ ਪੇਸ਼ ਕੀਤੇ ਤੇ ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਹੋ ਕੇ ਕਰਨਗੇ | ਇਸ ਮੌਕੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਡਾ. ਰੁਪਿੰਦਰ ਮਾਹਲ, ਪ੍ਰੋ. ਅਮਰਪ੍ਰੀਤ ਤੇ ਵਲੰਟੀਅਰਜ਼ ਸ਼ਾਮਿਲ ਹੋਏ |