ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਲੋਹੀਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ 27 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚਣਗੇ- ਸੀਚੇਵਾਲ, ਸੋਨੂੰ ਅਰੋੜਾ

Ad Position 21
No active advertisement
ਅਜੀਤ ਡੈਸਕ 25-01-2026
ਲੋਹੀਆਂ ਖਾਸ, 24 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਪੰਜਾਬ ਸਰਕਾਰ ਵੱਲੋਂ ਬਿਜਲੀ ਪ੍ਰਾਈਵੇਟ ਹੱਥਾਂ ਵਿੱਚ ਜਾਣ ਤੋਂ ਪਹਿਲਾਂ ਹੀ ਮਜ਼ਦੂਰਾਂ ਨੂੰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ | ਬਿਜਲੀ ਬਿਲ ਭਰਨ ਤੋਂ ਅਸਮਰੱਥ ਗਰੀਬ ਪੇਂਡੂ ਮਜ਼ਦੂਰਾਂ ਨੂੰ ਸੰਘਰਸ਼ ਲਈ ਤੇ ਆਪਣੇ ਆਗੂ ਮੁਕੇਸ਼ ਮਲੌਦ ਦੀ ਰਿਹਾਈ ਲਈ ਲਾਮਬੰਦ ਕਰਨ ਲਈ ਪਿੰਡ ਚੱਕ ਚੇਲਾ ਵਿੱਚ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਆਪ ਸਰਕਾਰ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਰੈਲੀ ਕੀਤੀ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੋਨੂ ਅਰੋੜਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਦੇਸ ਰਾਜ ਚੱਕ ਚੇਲਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਬਿਜਲੀ ਬਿੱਲ ਦੀ ਮੁਆਫੀ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਮਾਰਟ ਮੀਟਰ ਲਾ ਕੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ | ਯੂਨੀਅਨ ਦੇ ਆਗੂ ਅਮਰਜੀਤ ਸੀਚੇਵਾਲ ਅਤੇ ਪਿਆਰੋ ਨੇ ਕਿਹਾ ਕਿ ਸੰਗਰੂਰ ਵਿੱਚ 27 ਜਨਵਰੀ ਨੂੰ ਮੁਕੇਸ਼ ਮਲÏਦ ਦੀ ਰਿਹਾਈ ਲਈ ਮੁੱਖ ਮੰਤਰੀ ਦੇ ਘਰ ਅੱਗੇ ਲੋਹੀਆਂ ਤੋਂ ਵੱਡੀ ਗਿਣਤੀ 'ਚ ਪੇਂਡੂ ਮਜ਼ਦੂਰ ਤੇ ਨੌਜਵਾਨ ਪਹੁੰਚਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਦਿਵਿਆ ਜਯੋਤੀ ਸਕੂਲ ਸ਼ਾਹਕੋਟ 'ਚ ਮਨਾਈ ਬਸੰਤ ਪੰਚਮੀ <br/>
Ad Position 24
No active advertisement