ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਾਹਕੋਟ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 25-01-2026
ਸ਼ਾਹਕੋਟ, 24 ਜਨਵਰੀ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਪੁਲਿਸ ਹੈਲਪਲਾਈਨ ਨੰਬਰ-112 ਦੀ ਟੀਮ ਦੇ ਇੰਚਾਰਜ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ | ਇਸ ਮੌਕੇ ਏ.ਐਸ.ਆਈ. ਅਵਤਾਰ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਅਕਸਰ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਜਿਸ ਕਾਰਨ ਹਾਦਸੇ ਵਾਪਰਦੇ ਹਨ | ਇਸ ਤੋਂ ਇਲਾਵਾ ਮਾਪਿਆਂ ਵੱਲੋਂ ਨਾਬਾਲਗ ਬੱਚਿਆਂ ਨੂੰ ਵਾਹਨ ਦੇ ਦਿੱਤੇ ਜਾਂਦੇ ਹਨ, ਜੋ ਕਿ ਨਿਯਮਾਂ ਅਨੁਸਾਰ ਗ਼ਲਤ ਹੈ | ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ | ਪੁਲਿਸ ਦਾ ਕੰਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨਾ ਹੈ ਪਰ ਲੋਕ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕਰਦੇ ਹਨ ਜਿਸ ਕਾਰਨ ਪੁਲਿਸ ਨੂੰ ਸਖ਼ਤੀ ਵਰਤਣੀ ਪੈਂਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰਨ |
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸਿੱਖਾਂ ਦੇ ਜ਼ਖਮਾਂ ਨੂੰ ਕੁਰੇਦਣ ਵਾਲਾ- ਢਿੱਲੋਂ ਅਗਲੀ ਖ਼ਬਰ ਲੋਹੀਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ 27 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚਣਗੇ- ਸੀਚੇਵਾਲ, ਸੋਨੂੰ ਅਰੋੜ...
Ad Position 24
No active advertisement