ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਦੀ ਇਕ ਅਦਾਲਤ ਵਲੋਂ ਇਕ ਮਾਮਲੇ 'ਚ ਬਰੀ ਕੀਤੇ ਜਾਣ ਦੇ ਮਾਮਲੇ 'ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਫੈਸਲਾ ਸਿੱਖਾਂ ਦੇ ਜ਼ਖਮਾਂ ਕੁਰੇਦਣ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਇਸ ਦੇਸ਼ 'ਚ ਕੋਈ ਇਨਸਾਫ ਨਹੀਂ ਮਿਲ ਸਕਦਾ | ਉਨ੍ਹਾਂ ਕਿਹਾ ਕਿ ਇਕ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਅਨੇਕਾਂ ਵਾਰ ਪੈਰੋਲ ਮਿਲ ਸਕਦੀ ਹੈ ਪਰ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਤਾਂ ਕੀ ਕਰਨਾ, ਸਗੋਂ ਪੈਰੋਲ ਤੱਕ ਵੀ ਨਹੀਂ ਦਿੱਤੀ ਜਾ ਰਹੀ | ਸ. ਢਿੱਲੋਂ ਨੇ ਕਿਹਾ ਕਿ ਅਜਿਹੇ ਫੈਸਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਹਨ |