ਜਲੰਧਰ, 25 ਜਨਵਰੀ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਸੰਗਤ ਵਲੋਂ ਚੁਪਹਿਰਾ ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ, ਸਲੋਕ ਮਹੱਲਾ ਨੌਵਾਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਕੀਤੇ ਗਏ | ਭਾਈ ਤਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਨੇ ਜਥਿਆਂ ਤੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਤੇ ਸਮਾਗਮ 'ਚ ਸ਼ਾਮਲ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਨਿਰਮਲ ਸਿੰਘ ਬੇਦੀ, ਇਕਬਾਲ ਸਿੰਘ ਢੀਂਡਸਾ, ਤੇਜਬੀਰ ਸਿੰਘ ਬਾਂਸਲ, ਪ੍ਰੀਤਮ ਸਿੰਘ, ਡੀ.ਪੀ. ਸਿੰਘ ਵਧਵਾ, ਸਰਬਜੀਤ ਸਿੰਘ, ਬਾਵਾ ਗਾਬਾ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਰਵਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਜਸਬੀਰ ਸਿੰਘ, ਸਹਿਜਪ੍ਰੀਤ ਸਿੰਘ, ਗੁਰਨੀਤ ਸਿੰਘ, ਹਰਮਨਜੋਤ ਸਿੰਘ, ਅਨਮੋਲ ਸਿੰਘ, ਜਸਦੀਪ ਭਸੀਨ, ਅਨਮੋਲ ਨਾਗਰਾ, ਜਸਕੀਰਤ ਸਿੰਘ ਜੱਸੀ ਤੇ ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਮੈਂਬਰ ਹਾਜ਼ਰ ਸਨ |