31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਲੋਕਤੰਤਰ ਦੀ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 26-01-2026

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਲੋਕਤੰਤਰ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ | ਸਥਾਨਕ ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ | ਉਨ੍ਹਾਂ ਕਿਹਾ ਕਿ ਇੱਕ ਚੰਗੀ ਸਰਕਾਰ ਦੇ ਗਠਨ ਲਈ ਲੋਕਤੰਤਰੀ ਪ੍ਰਕਿਰਿਆ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਹੁਤ ਅਹਿਮੀਅਤ ਰੱਖਦੀ ਹੈ | ਉਨ੍ਹਾਂ ਕਿਹਾ ਕਿ ਵੋਟ ਸਾਡਾ ਜਮਹੂਰੀ ਹੱਕ ਹੈ, ਜੋ ਸੰਵਿਧਾਨ ਨੇ ਦਿੱਤਾ ਹੈ, ਇਸ ਲਈ ਹਰੇਕ ਨਾਗਰਿਕ ਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ | ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਹੋਣ ਤੇ ਚੋਣਾਂ ਦੌਰਾਨ ਇਸ ਦਾ ਸਹੀ ਇਸਤੇਮਾਲ ਕਰਨ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਜਿਸ ਦੀ ਵੋਟ ਨਹੀਂ ਬਣੀ, ਉਹ ਵੋਟ ਜ਼ਰੂਰੀ ਬਣਵਾਉਣ ਤੇ ਹੋਰਨਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ | ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦਾ ਸੰਦੇਸ਼ ਵੀ ਸੁਣਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡਾਂ ਦੀ ਵੰਡ ਕੀਤੀ ਗਈ | ਉਪਰੰਤ ਵੋਟਰ ਜਾਗਰੂਕਤਾ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 15 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਜਿੱਥੇ ਨੁੱਕੜ ਨਾਟਕ 'ਮਾਈ ਇੰਡੀਆ, ਮਾਈ ਵੋਟ' ਪੇਸ਼ ਕਰ ਕੇ ਨੈਤਿਕ ਵੋਟਿੰਗ ਦਾ ਸੁਨੇਹਾ ਦਿੱਤਾ ਗਿਆ ਉੱਥੇ ਚਾਨਣ ਐਨ.ਜੀ.ਓ. ਦੇ ਵਿਸ਼ੇਸ਼ ਬੱਚਿਆਂ ਵੱਲੋਂ ਡਾਂਸ ਰਾਹੀਂ ਤੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਵੋਟ ਦੀ ਮਹੱਤਤਾ 'ਤੇ ਚਾਨਣਾ ਪਾਇਆ ਗਿਆ | ਵਿਦਿਆਰਥਣ ਸਿਮਰਨਜੀਤ ਕੌਰ ਤੇ ਜਾਨਵੀ ਨੇ ਆਪਣੇ ਭਾਸ਼ਣਾਂ ਰਾਹੀਂ ਵੋਟ ਦੀ ਮਹੱਤਤਾ ਨੂੰ ਉਜਾਗਰ ਕੀਤਾ | ਇਸ ਦੌਰਾਨ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਭੇਦਭਾਵ ਦੇ ਨਿਡਰ ਹੋ ਕੇ ਕਰਨ ਦੀ ਸਹੁੰ ਵੀ ਚੁਕਾਈ ਗਈ | ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਸ਼ੋਕ ਸਹੋਤਾ ਤੇ ਸਵੀਪ ਆਈਕਾਨ ਵਿਵੇਕ ਜੋਸ਼ੀ ਵੱਲੋਂ ਵੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਤੋਂ ਪਹਿਲਾਂ ਕਾਲਜ ਦੀ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਪਤਵੰਤਿਆਂ ਦਾ ਕਾਲਜ ਵਿਚ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰ ਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਖੇਤਰਾਂ ਨੂੰ 'ਨੋ-ਡਰੋਨ ਤੇ ਨੋ-ਫਲਾਈਾਗ ਜ਼ੋਨ' ਐਲਾਨਿਆ ਪੁਲਿਸ ਨੇ ਗਣਤੰਤਰ ਦਿ... ਅਗਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>
Ad Position 24