31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ੀਤਲ ਅੰਗੁਰਾਲ ਵਲੋਂ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 26-01-2026
ਜਲੰਧਰ, 25 ਜਨਵਰੀ (ਸ਼ਿਵ)- ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਕ ਪਾਸੇ ਤਾਂ ਚਾਈਨਾ ਡੋਰ ਨਾਲ ਪਤੰਗਾਂ ਉਡਾ ਰਹੇ ਕਈ ਬੱਚਿਆਂ ਦੇ ਮਾਪਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਕੁਝ ਮੰਤਰੀ ਚਾਈਨਾ ਡੋਰ ਨਾਲ ਪਤੰਗ ਉਡਾਉਣ ਦੀਆਂ ਰੀਲਾਂ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਰਹੇ ਹਨ | ਉਨ੍ਹਾਂ ਨੇ ਕੈਬਨਿਟ ਮੰਤਰੀ ਦੀ ਸੋਸ਼ਲ ਮੀਡੀਆ 'ਤੇ ਅਪਲੋਡ ਵੀਡੀਓ ਜਾਰੀ ਕਰ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਇਸ ਮਾਮਲੇ ਵਿਚ ਸਚਾਈ ਹੈ ਤਾਂ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਨਿਰਪੱਖਤਾ ਦਾ ਸਬੂਤ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਮ. ਬੀ. ਸਬ-ਸਟੇਸ਼ਨ 'ਚ ਲੱਗਾ 160 ਐਮ. ਬੀ. ਏ. ਸਮਰੱਥਾ ਵਾਲਾ ਟਰਾਂਸਫ਼ਾਰਮਰ <br/> ਅਗਲੀ ਖ਼ਬਰ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਪੁਰਸਕਾਰ ਲਈ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
Ad Position 24