01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰੂਪ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਸਰੂਪ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਸੁੰਦਰ ਪਹਿਰਾਵੇ 'ਚ ਸਜੇ ਹੋਏ ਬੱਚੇ | ਤਸਵੀਰ - ਹੁਸਨ ਲਾਲ <br/> 26-01-2026
ਕਿਸ਼ਨਗੜ੍ਹ, 25 ਜਨਵਰੀ (ਹੁਸਨ ਲਾਲ)- ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊ ਵਾਲੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਅਤੇ ਉਪ ਚੇਅਰਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਅਗਵਾਈ ਵਿੱਚ ਅਤੇ ਪਿ੍ੰਸੀਪਲ ਨੀਰਜ ਕੇ ਸੰਧੂ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾਪੂਰਵਕ ਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਬੱਚਿਆਂ ਵੱਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ | ਚੇਅਰਮੈਨ ਸਰਫਰਾਜ ਸਿੰਘ ਢੇਸੀ ਨੇ ਬੱਚਿਆਂ ਨੂੰ ਹਮੇਸ਼ਾ ਫੁੱਲਾਂ ਦੀ ਤਰ੍ਹਾਂ ਮਹਿਕਦੇ ਤੇ ਟਹਿਕਦੇ ਰਹਿਣ ਦਾ ਸੁਨੇਹਾ ਦਿੰਦੇ ਹੋਏ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚੇ ਪੀਲੇ ਰੰਗ ਦੇ ਪਹਿਰਾਵੇ 'ਚ ਸਜ ਕੇ ਪੀਲੇ ਰੰਗ ਦੇ ਪਕਵਾਨ ਤੇ ਖਿਡਾਉਣੇ ਲੈ ਕੇ ਆਏ | ਇਸ ਮੌਕੇ ਪਤੰਗ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ |

Ad Position 22
No active advertisement
ਪਿਛਲੀ ਖ਼ਬਰ ਇੰਡੋ ਸਵਿਸ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਮਲਸੀਆਂ ਵਿਖੇ ਆਪ ਆਗੂਆਂ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ <br/>
Ad Position 24