22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਵਿਜੀਲੈਂਸ ਬਿਊਰੋ ਵਲੋਂ ਜੰਗਲਾਤ ਗਾਰਡ ਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ <br/>

Ad Position 21
No active advertisement
ਅਜੀਤ ਡੈਸਕ 28-01-2026
ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੰਗਲਾਤ ਗਾਰਡ ਕੁਲਦੀਪ ਸਿੰਘ ਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਨੂੰ ਪਿੰਡ ਸੰਘੋਵਾਲ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਉਸ ਦਾ ਘਰੇਲੂ ਗੈਸ ਸਿਲੰਡਰ ਖ਼ਤਮ ਹੋ ਗਿਆ, ਤਾਂ ਉਹ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕਿਨਾਰੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ | ਉਸ ਸਮੇਂ ਕੁਲਦੀਪ ਸਿੰਘ ਅਤੇ ਦਰਸ਼ਨ ਸਿੰਘ ਮੇਟ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਸਰਕਾਰੀ ਲੱਕੜ ਚੋਰੀ ਦੇ ਮਾਮਲ ਤਹਿਤ ਕਾਰਵਾਈ ਕਰਨ ਦੀ ਧਮਕੀ ਦੇ ਕੇ ਉਸ ਦਾ ਮੋਟਰਸਾਈਕਲ ਆਪਣੀ ਹਿਰਾਸਤ 'ਚ ਲੈ ਲਿਆ | ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦਰਸ਼ਨ ਸਿੰਘ ਮੇਟ ਨਾਲ ਸੰਪਰਕ ਕੀਤਾ ਅਤੇ ਫਿਰ ਦਰਸ਼ਨ ਸਿੰਘ ਨੇ ਉਸਨੂੰ ਦੱਸਿਆ ਕਿ ਕੁਲਦੀਪ ਸਿੰਘ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਛੱਡਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ | ਸ਼ਿਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਮੁਲਜ਼ਮ ਦਰਸ਼ਨ
ਸਿੰਘ, ਕੁਲਦੀਪ ਸਿੰਘ ਲਈ ਮੰਗੀ ਗਈ ਰਿਸ਼ਵਤ ਦੀ ਰਕਮ ਦੀ ਮੰਗ ਕਰਦਾ ਰਿਹਾ | ਸ਼ਿਕਾਇਤਕਰਤਾ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ | ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਮੁਲਜ਼ਮਾਂ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਸਾਥੀ ਵਲੋਂ ਕੀਤੇ ਹਮਲੇ ਤੋਂ ਬਾਅਦ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ <br/>
Ad Position 24