22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

Ad Position 21
No active advertisement
ਅਜੀਤ ਡੈਸਕ 28-01-2026
ਜਲੰਧਰ, 27 ਜਨਵਰੀ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ¢ ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ¢
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਜਿੱਥੇ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਪੰਜਾਬੀਆਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਉੱਥੇ ਭਾਰਤੀ ਸੰਵਿਧਾਨ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਸਿੱਜਦਾ ਕੀਤਾ ਹੈ¢ ਪੰਜਾਬ ਨੂੰ ਵਿਕਾਸ ਦੀਆਂ ਉੱਚ ਲੀਹਾਂ 'ਤੇ ਲਿਜਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੀ ਵਚਨ ਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਰਾਜ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ 'ਤੇ ਚਾਨਣਾ ਪਾਇਆ¢ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ, ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਕੰਮ ਸ਼ੁਰੂ ਕੀਤਾ ਸੀ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ¢ ਉਨ੍ਹਾਂ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿਚ ਲਾਉਣ, ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂਅ 'ਤੇ ਰੱਖਣ, ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਤੇ 1 ਕਰੋੜ ਰੁਪਏ ਕਰਨ, ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਜਾਨਾਂ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇੱਕ ਕਰੋੜ ਦੀ ਵਿੱਤੀ ਸਹਾਇਤਾ ਦੇਣ ਸਮੇਤ ਹੋਰ ਇਤਿਹਾਸਕ ਪਹਿਲਕਦਮੀਆਂ 'ਤੇ ਚਾਨਣਾ ਪਾਇਆ¢ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 3 ਸਾਲਾਂ ਵਿਚ ਪਹਿਲੀ ਵਾਰ ਕੀਮਤ-ਆਧਾਰਿਤ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ ਹੈ¢ ਉਨ੍ਹਾਂ ਕਿਹਾ ਕਿ ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਰਾਹੀਂ ਸੂਬੇ ਦੇ ਮਾਲੀਏ ਦੀ ਰਾਖੀ ਦੇ ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ¢ ਇਸ ਦੇ ਨਾਲ ਹੀ ਗੈਰ-ਕਾਨੂੰਨੀ ਖਣਨ'ਤੇ ਵੀ ਨਕੇਲ ਕੱਸੀ ਜਾ ਰਹੀ ਹੈ¢ ਸ੍ਰੀ ਗੋਇਲ ਨੇ ਕਿਹਾ ਕਿ ਅਗਲੀਆਂ ਪੀੜ੍ਹੀਆਂ ਨੰੂ ਪੰਜਾਬ ਦੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਏ ਗਏ¢ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਉਣ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ¢ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਆਈ. ਪੀ. ਐੱਸ. ਅਸ਼ੋਕ ਮੀਨਾ ਦੀ ਅਗਵਾਈ ਵਾਲੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ¢ ਉਨ੍ਹਾਂ ਵਲੋਂ ਭਾਰਤ-ਚੀਨ, ਭਾਰਤ ਪਾਕਿਸਤਾਨ ਤੇ ਹੋਰ ਜੰਗਾਂ ਦੌਰਾਨ ਸ਼ਹੀਦ ਹੋਏ 10 ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਜੀ.ਪੀ. ਇੰਟੈਲੀਜੈਂਸ ਪੰਜਾਬ ਬਾਬੂ ਲਾਲ ਮੀਨਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਿਰਭਉ ਸਿੰਘ ਗਿੱਲ, ਚੇਅਰਮੈਨ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ, ਚੇਅਰਮੈਨ ਪੰਜਾਬ ਖਾਦੀ ਅਤੇ ਗਰਾਮ ਵਿਕਾਸ ਬੋਰਡ ਗਗਨਦੀਪ ਸਿੰਘ (ਕਾਕੂ ਆਹਲੂਵਾਲੀਆ) ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਅਤੇ ਸੁਮਨਦੀਪ ਕੌਰ, 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮÏਜੂਦ ਸਨ¢
ਗਣਤੰਤਰ ਦਿਵਸ 'ਤੇ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ
ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ
ਸਮਾਗਮ, ਜਿਸ ਵਿਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਪਰੇਡ ਕਮਾਂਡਰ ਅਸ਼ੋਕ ਮੀਨਾ ਆਈ.ਪੀ.ਐੱਸ. ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ¢ ਸ਼ਾਨਦਾਰ ਮਾਰਚ ਪਾਸਟ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਇੰਸਪੈਕਟਰ ਪੰਜਾਬ ਸਿੰਘ, ਪੰਜਾਬ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏ.ਐੱਸ.ਆਈ. ਸੰਤੋਸ਼ ਕੁਮਾਰ, ਪੰਜਾਬ ਪੁਲਿਸ (ਮਹਿਲਾ ਵਿੰਗ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਐੱਸ.ਆਈ. ਸੰਦੀਪ ਕੌਰ, ਪੰਜਾਬ ਹੋਮ ਗਾਰਡਜ਼ ਦੀ ਟੁਕੜੀ ਦੀ ਅਗਵਾਈ ਐੱਸ.ਆਈ. ਚਮਨ ਲਾਲ, ਸੈਕੰਡ ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੜਕਿਆਂ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਚੇਤਨ ਪਾਸੀ, ਸੈਕੰਡ ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੜਕੀਆਂ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਕੋਮਲ, ਲਾਇਲਪੁਰ ਖਾਲਸਾਸਕੂਲ (ਲੜਕੇ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਹੈਵਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਸਕੂਲ ਦੀ ਗਰਲਜ਼ ਗਾਈਡਜ਼ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਅਨਾਮਿਕਾ, ਡੀ. ਐੱਸ. ਐੱਸ. ਡੀ. ਸਕੂਲ ਦੇ ਸਕਾਊਟਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਰਿੱਕੀ ਯਾਦਵ, ਲਾਇਲਪੁਰ ਖ਼ਾਲਸਾ ਸਕੂਲ (ਲੜਕੀਆਂ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਰਾਗਿਨੀ ਅਤੇ ਸੀ. ਆਰ. ਪੀ. ਐੱਫ. ਦੇ ਬੈਂਡ ਦੀ ਅਗਵਾਈ ਪਲਾਟੂਨ ਕਮਾਂਡਰ ਐੱਸ. ਆਈ. ਹੇਮ ਰਾਜ ਵਲੋਂ ਕੀਤੀ ਗਈ¢
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ 10 ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ-
ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਭਾਰਤ-ਚੀਨ, ਭਾਰਤ-ਪਾਕਿਸਤਾਨ ਜੰਗਾਂ ਤੇ ਹੋਰ ਵੱਖ-ਵੱਖ ਉਪਰੇਸ਼ਨਾਂ ਦੌਰਾਨ ਜ਼ਿਲੇ੍ਹ ਦੇ ਸ਼ਹੀਦ ਹੋਏ 10 ਸੈਨਿਕਾਂ ਦੇ 10 ਪਰਿਵਾਰਾਂ ਦਾ ਸਨਮਾਨ ਕੀਤਾ ਗਿਆ¢ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਭਾਰਤ-ਚੀਨ ਜੰਗ ਵਿਚ ਸ਼ਹੀਦ ਹੋਏ ਸਿਪਾਹੀ ਪ੍ਰਕਾਸ਼ ਸਿੰਘ ਪਿੰਡ ਖੁੱਡਿਆਲ ਦੀ ਧਰਮ ਪਤਨੀ ਪਿਆਰ ਕੌਰ, ਸਿਪਾਹੀ ਕੇਵਲ ਸਿੰਘ ਪਿੰਡ ਖੁਸਰੋਪੁਰ ਦੀ ਧਰਮ ਪਤਨੀ ਸੁਰਜੀਤ ਕੌਰ, ਨਾਇਬ ਸੂਬੇਦਾਰ ਮੋਹਨ ਸਿੰਘ ਪਿੰਡ ਸੰਗਰਾਂਵਾਲੀ ਦੇ ਲੜਕੇ ਜਸਵਿੰਦਰ ਸਿੰਘ ਤੇ ਭਾਰਤ-ਪਾਕਿ ਜੰਗ ਵਿਚ ਸ਼ਹੀਦ ਹੋਏ ਸੀ.ਐੱਫ.ਐੱਨ. ਸਵਰਨ ਚੰਦ ਪਿੰਡ ਜੰਡੂ ਸਿੰਘਾ ਦੀ ਧਰਮ ਪਤਨੀ ਮਹਿੰਦਰ ਕੌਰ, ਸਿਪਾਹੀ ਗੁਰਮੀਤ ਸਿੰਘ ਪਿੰਡ ਕੰਡੋਲਾ ਦੀ ਧਰਮ ਪਤਨੀ ਸਵਰਨ ਕੌਰ, ਸਿਪਾਹੀ ਮੰਗਲ ਸਿੰਘ, ਰਾਮਾ ਮੰਡੀ ਦੀ ਧਰਮ ਪਤਨੀ ਸੱਤਿਆ ਦਾ ਸਨਮਾਨ ਕੀਤਾ ਗਿਆ¢ਇਸੇ ਤਰਾਂ ਕੈਬਨਿਟ ਮੰਤਰੀ ਵਲੋਂ ਮਾਈਨ ਬਲਾਸਟ ਵਿਚ ਸ਼ਹੀਦ ਹੋਏ ਸਿਪਾਹੀ ਮੋਹਨ ਸਿੰਘ ਪਿੰਡ ਕੰਗ ਸਾਬੂ ਦੀ ਧਰਮ ਪਤਨੀ ਹਰਬੰਸ ਕੌਰ, ਓਪਰੇਸ਼ਨ ਪਵਨ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਖ਼ਸ਼ ਸਿੰਘ ਪਿੰਡ ਕੰਗਨੀਵਾਲ ਦੀ ਧਰਮ ਪਤਨੀ ਗੁਰਦੀਪ ਕੌਰ, ਓਪਰੇਸ਼ਨ ਮੇਘਦੂਤ ਵਿਚ ਸ਼ਹੀਦ ਹੋਏ ਰਾਈਫ਼ਲ ਮੈਨ ਬਲਬੀਰ ਸਿੰਘ ਪਿੰਡ ਗਿੱਲ ਦੀ ਪਰਿਵਾਰਕ ਮੈਂਬਰ ਅਵਤਾਰ ਕੌਰ ਅਤੇ ਓਪਰੇਸ਼ਨ ਰਕਸ਼ਕ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਤਰਸੇਮ ਸਿੰਘ ਪਿੰਡ ਡਰੋਲੀ ਕਲਾਂ ਦੀ ਧਰਮ ਪਤਨੀ ਕਮਲੇਸ਼ ਕੌਰ ਦਾ ਸਨਮਾਨ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ 165 ਸ਼ਖ਼ਸੀਅਤਾਂ ਸਨਮਾਨਿਤ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਜੰਗਲਾਤ ਗਾਰਡ ਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ <br/>
Ad Position 24