23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀ ਕਾਬੂ, ਇ ਕ ਦੀ ਭਾਲ ਜਾਰੀ

Ad Position 21
No active advertisement
ਅਜੀਤ ਡੈਸਕ 28-01-2026
ਸ਼ਾਹਕੋਟ, 27 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਏ.ਐੱਸ.ਆਈ. ਪਰਜਿੰਦਰ ਕੌਰ ਨੇ ਪੁਲਿਸ ਪਾਰਟੀ ਸਮੇਤ ਹਥਿਆਰਾਂ ਦੀ ਨੌਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਿੱਪਲੀ ਥਾਣਾ ਲੋਹੀਆਂ ਨੇ ਪੁਲਿਸ ਨੂੰ ਬਿਆਨ ਦਿੱਤਾ ਸੀ ਕਿ ਉਹ ਮਿਹਨਤ-ਮਜ਼ਦੂਰੀ ਕਰਦਾ ਹੈ ਤੇ ਬੀਤੀ 21 ਜਨਵਰੀ ਨੂੰ ਆਪਣੇ ਲੜਕੇ ਮੇਜਰ ਸਿੰਘ ਨਾਲ ਮੋਟਰਸਾਈਕਲ 'ਤੇ ਸ਼ਾਹਕੋਟ ਕੰਮ ਤੋਂ ਵਾਪਸ ਆਪਣੇ ਪਿੰਡ ਪਿੱਪਲੀ ਨੂੰ ਜਾ ਰਿਹਾ ਸੀ ਕਿ ਸ਼ਾਮ ਕਰੀਬ 5 ਵਜੇ ਜਦੋਂ ਅਸੀਂ ਹਾਈਵੇ ਦੇ ਪੁੱਲ ਕੋਲ ਪੁੱਜੇ ਤਾਂ ਮੇਰੇ ਲੜਕੇ ਨੇ ਮੇਰੇ ਭਰਾ ਦੇ ਲੜਕੇ ਲਖਵਿੰਦਰ ਸਿੰਘ ਨੂੰ ਫੋਨ ਕਰਨ ਲਈ ਆਪਣਾ ਫੋਨ ਜੇਬ 'ਚੋਂ ਕੱਢਿਆ ਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀ ਆਏ, ਜਿਨ੍ਹਾਂ ਨੇ ਕਿਰਪਾਨ ਦੀ ਨੋਕ 'ਤੇ ਸਾਨੂੰ ਰੋਕ ਕੇ ਮੇਰੇ ਲੜਕੇ ਕੋਲੋਂ ਜ਼ਬਰਦਸਤੀ ਆਈਫੋਨ ਖੋਹ ਲਿਆ ਤੇ ਆਪਣੇ ਮੋਟਰਸਾਈਕਲ 'ਤੇ ਸ਼ਾਹਕੋਟ ਸ਼ਹਿਰ ਵੱਲ ਫਰਾਰ ਹੋ ਗਏ | ਉਸ ਨੇ ਦੱਸਿਆ ਕਿ ਫ਼ੋਨ ਦੀ ਭਾਲ ਦੌਰਾਨ ਪਤਾ ਲੱਗਾ ਹੈ ਕਿ ਇਹ ਵਾਰਦਾਤ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਵਰਨ ਸਿੰਘ ਵਾਸੀ ਗਦਾਈਪੁਰ ਥਾਣਾ ਲੋਹੀਆਂ, ਬੱਗਾ ਪੁੱਤਰ ਮੰਗਲ ਸਿੰਘ ਵਾਸੀ ਚੱਕ ਪਿੱਪਲੀ ਥਾਣਾ ਲੋਹੀਆਂ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਰੂਲੀਆ ਸਿੰਘ ਵਾਸੀ ਪਿੱਪਲੀ ਥਾਣਾ ਲੋਹੀਆਂ ਨੇ ਕੀਤੀ ਹੈ | ਐੱਸ.ਐੱਚ.ਓ. ਭੁੱਲਰ ਨੇ ਦੱਸਿਆ ਕਿ ਪੀੜਤ ਸੁਰਜੀਤ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ, ਜਿਸ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ ਨੂੰ ਗਿ੍ਫ਼ਤਾਰ ਕਰਕੇ ਮੋਬਾਈਲ ਫੋਨ ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ | ਇੱਕ ਦੋਸ਼ੀ ਬੱਗਾ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਕਾਰ ਸਵਾਰ ਅਫੀਮ ਸਮੇਤ ਕਾਬੂ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਮੇਅਰ ਵਲੋਂ ਸੰਵਿਧਾਨ ਚੌਕ ਦਾ ਉਦਘਾਟਨ
Ad Position 24