ਜੰਡਿਆਲਾ ਮੰਜਕੀ, 27 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਉਰਫ ਇੰਦਰ ਪੁੱਤਰ ਗੁਰਦੇਵ ਸਿੰਘ ਵਾਸੀ ਰਾਜੋਵਾਲ ਨੂੰ ਰਾਮਪੁਰ ਸੰਪਰਕ ਸੜਕ ਤੋਂ ਇਕ ਕਾਰ ਮਾਰਕਾ ਆਈ 20, ਪੀਬੀ08-ਡੀਐੱਫ-2215 ਰੰਗ ਚਿੱਟਾ ਵਿਚ ਬੈਠਿਆਂ 99 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਸ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |