ਕਿਸ਼ਨਗੜ੍ਹ, 30 ਜਨਵਰੀ (ਹੁਸਨ ਲਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਰੀਕ ਨੂੰ ਲੈ ਕੇ ਪੈਦਾ ਹੋਇਆ ਭਰਮ ਭੁਲੇਖਾ ਹੁਣ ਖ਼ਤਮ ਹੋ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਪਹੁੰਚਣਗੇ ਜਿਸ ਦੀ ਪੁਸ਼ਟੀ ਭਾਜਪਾ ਦੇ ਇਕ ਸੀਨੀਅਰ ਆਗੂ ਵਲੋਂ ਕੀਤੀ ਗਈ | ਇਸ ਸੰਬੰਧੀ ਡੇਰਾ ਸੱਚਖੰਡ ਬੱਲਾਂ ਤੋਂ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ 1 ਫਰਵਰੀ ਦਾ ਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ | ਉਨ੍ਹਾਂ ਵਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਕਿਸੇ ਤਰ੍ਹਾਂ ਦੇ ਸ਼ੰਕੇ 'ਚ ਨਾ ਪੈਣ | 1 ਫਰਵਰੀ ਦੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ | ਡੇਰੇ ਅੰਦਰ ਸਟੇਜ ਤੇ ਟੈਂਟ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੇਰਾ ਸੱਚਖੰਡ ਬੱਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿਆ ਹੈ |