02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼੍ਰੋਮਣੀ ਅਕਾਲੀ ਦਲ ਤੇ ਸਰਬ ਧਰਮ ਵੈੱਲਫੇਅਰ ਸੁਸਾਇਟੀ ਵਲੋਂ ਸ਼ੋਭਾ ਯਾਤਰਾ ਦੌਰਾਨ ਲਗਾਏ ਜਾਣਗੇ ਲੰਗਰ-ਰਾਣਾ

Ad Position 21
No active advertisement
ਅਜੀਤ ਡੈਸਕ 31-01-2026
ਚੁਗਿੱਟੀ/ਜੰਡੂਸਿੰਘਾ, 30 ਜਨਵਰੀ (ਨਰਿੰਦਰ ਲਾਗੂ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਮਾਰਗ 'ਤੇ ਸਟੇਜ ਲਗਾ ਕੇ ਜਿੱਥੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਉਥੇ ਹੀ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਇਹ ਜਾਣਕਾਰੀ ਉਕਤ ਸੁਸਾਇਟੀ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਰਾਣਾ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਹਰ ਵਰ੍ਹੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ਼ੋਭਾ ਯਾਤਰਾ 'ਚ ਸ਼ਮੂਲੀਅਤ ਕਰਦੀਆਂ ਹਨ ਜਿਨ੍ਹਾਂ ਦੇ ਸਵਾਗਤ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਗਰੁੱਪ ਵਿਖੇ ਸੱਭਿਆਚਾਰਕ ਪ੍ਰੋਗਰਾਮ 'ਚ ਨਾਮਵਰ ਗਾਇਕਾਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਸਾਲਾਨਾ ਐਥਲੈਟਿਕ ਮੀਟ ਸਮਾਪਤ
Ad Position 24
No active advertisement