02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੀ. ਟੀ. ਗਰੁੱਪ ਵਿਖੇ ਸੱਭਿਆਚਾਰਕ ਪ੍ਰੋਗਰਾਮ 'ਚ ਨਾਮਵਰ ਗਾਇਕਾਂ ਨੇ ਬੰਨਿ੍ਹਆ ਰੰਗ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਜਸਪਾਲ ਸਿੰਘ)-ਸੀ.ਟੀ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਦਾ ਕੈਂਪਸ ਉਸ ਵੇਲੇ ਸੰਗੀਤ, ਉਤਸ਼ਾਹ ਤੇ ਉਰਜਾ ਨਾਲ ਸਰਾਬੋਰ ਹੋ ਗਿਆ, ਜਦੋਂ 'ਔਰਾ ਲਾਈਵ' ਪ੍ਰੋਗਰਾਮ 'ਚ 2 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਜੋਸ਼ ਨਾਲ ਭਾਗ ਲਿਆ | ਇਸ ਸੱਭਿਆਚਾਰਕ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਕਲਾਕਾਰ ਜੀ ਖਾਨ, ਸੱਬਾ ਤੇ 'ਕਰ ਕੇ ਫਲਾਈ' ਫੇਮ ਜੈਸਮਿਨ ਅਖ਼ਤਰ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਸਟੇਜ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ਪੰਜਾਬੀ ਕਲਾਕਾਰਾਂ ਨੇ ਆਪਣੇ ਗੀਤਾਂ ਅਤੇ ਕਹਾਣੀ ਰਾਹੀਂ ਨੌਜਵਾਨ ਪੀੜੀ ਨੂੰ ਭਾਸ਼ਾ, ਸੱਭਿਆਚਾਰਕ ਰਵਾਇਤਾਂ ਤੇ ਜੀਵਨ ਦੇ ਅਸਲੀ ਜਜ਼ਬਾਤਾਂ ਨਾਲ ਜੋੜਿਆ | ਇਸ ਮੌਕੇ ਸੀ.ਟੀ. ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਜੋਇੰਟ ਮੈਨੇਜਿੰਗ ਡਾਇਰੈਕਟਰ ਤਨਿਕਾ ਚੰਨੀ, ਕੋ-ਚੇਅਰਪਰਸਨ ਪਰਮਿੰਦਰ ਕੌਰ, ਕੈਂਪਸ ਡਾਇਰੈਕਟਰ ਡਾ. ਸ਼ਿਵ ਕੁਮਾਰ, ਵੱਖ-ਵੱਖ ਵਿਭਾਗਾਂ ਦੇ ਡੀਨ ਤੇ ਡਾ. ਅਰਜਨ ਸਿੰਘ, ਡੀਨ ਸਟੂਡੈਂਟ ਵੈਲਫ਼ੇਅਰ ਹਾਜ਼ਰ ਰਹੇ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਮਨਬੀਰ ਸਿੰਘ ਨੇ ਕਿਹਾ ਕਿ ਸੀ.ਟੀ. ਗਰੁੱਪ ਸਮੂਹਿਕ ਤੇ ਸੰਤੁਲਿਤ ਸਿੱਖਿਆ 'ਚ ਵਿਸ਼ਵਾਸ ਰੱਖਦਾ ਹੈ ਜਿੱਥੇ ਸਿੱਖਣ ਦੀ ਪ੍ਰਕਿਰਿਆ ਕਲਾਸਰੂਮ ਤਕ ਸੀਮਤ ਨਹੀਂ ਰਹਿੰਦੀ ਤੇ ਅੱਗੇ ਵਧਦੀ ਹੈ |
Ad Position 22
No active advertisement
ਪਿਛਲੀ ਖ਼ਬਰ ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਵਿਖੇ 5ਵਾਂ ਡਿਗਰੀ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਸਰਬ ਧਰਮ ਵੈੱਲਫੇਅਰ ਸੁਸਾਇਟੀ ਵਲੋਂ ਸ਼ੋਭਾ ਯਾਤਰਾ ਦੌਰਾਨ ਲਗਾਏ ਜਾਣਗੇ ਲੰਗਰ-ਰਾਣਾ
Ad Position 24
No active advertisement