02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਵਿਖੇ 5ਵਾਂ ਡਿਗਰੀ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਜਸਪਾਲ ਸਿੰਘ)- ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪੰਜਵਾਂ ਡਿੱਗਰੀ ਵੰਡ ਸਮਾਰੋਹ (ਕਾਨਵੋਕੇਸ਼ਨ) ਕਰਵਾਇਆ ਗਿਆ | ਇਸ ਮੌਕੇ ਸੰਸਦ (ਰਾਜ ਸਭਾ) ਮੈਂਬਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਮੁੱਖ ਮਹਿਮਾਨ ਵਜੋਂ ਪਹੁੰਚੇ | ਸਮਾਰੋਹ 'ਚ ਜਲੰਧਰ ਡਾਇਓਸਿਸ ਦੇ ਬਿਸ਼ਪ ਰੈਵ. ਡਾ. ਜੋਸ ਸੇਬੇਸਟੀਅਨ, ਵੀਕਰ ਜਨਰਲ ਮੌਨਸੀਅਰ ਡੈਨੀਅਲ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕਾਲਜ ਪਿ੍ੰਸੀਪਲ ਡਾ. ਅਜੈ ਪਰਾਸ਼ਰ ਨੇ ਆਈਆਂ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਟਿ੍ਨਿਟੀ ਕਾਲਜ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਧੀਨ ਟਿ੍ਨਿਟੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਕਾਲਜ ਵਿਖੇ ਸੈਸ਼ਨ 2021-22, 2022-23 ਤੇ 2023-24 ਦੌਰਾਨ ਆਪਣੀ ਅੰਡਰ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਮੁੱਖ ਮਹਿਮਾਨ ਡਾ. ਅਸ਼ੋਕ ਕੁਮਾਰ ਮਿੱਤਲ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਸਕਾਰਾਤਮਿਕ ਸੋਚ ਰੱਖਦੇ ਹੋਏ ਜ਼ਿੰਦਗੀ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਤੇ ਮਾਤਾ-ਪਿਤਾ ਦਾ ਹਮੇਸ਼ਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਲੋਕ ਨਾਚ ਭੰਗੜੇ ਦਾ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਜਲੰਧਰ ਡਾਇਓਸਿਸ ਦੇ ਬਿਸ਼ਪ ਰੈਵ. ਡਾ. ਜੋਸ ਸੇਬੇਸਟੀਅਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕਰਨ ਪ੍ਰਤੀ ਪ੍ਰੇਰਿਤ ਕੀਤਾ | ਉਪਰੰਤ ਟਿ੍ਨਿਟੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਕਾਲਜ ਦੀ ਪਿ੍ੰਸੀਪਲ ਡਾ. ਪੂਜਾ ਗਾਬਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਵਿਚ ਲੈਫ਼ਟੀਨੈਂਟ ਨਵੋਦਿਤਾ ਤੇ ਸਹਾਇਕ ਪ੍ਰੋਫੈਸਰ ਨੰਦਿਤਾ ਨੇ ਮੰਚ ਦਾ ਸੰਚਾਲਨ ਕੀਤਾ | ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਰੈਵ. ਫਾਦਰ ਪੀਟਰ, ਕਾਲਜ ਦੇ ਸਹਾਇਕ ਡਾਇਰੈਕਟਰ ਰੈਵ. ਫਾਦਰ ਐਂਥਨੀ ਜੋਸਫ, ਟੈਕਨਾਲੋਜੀ ਕਾਲਜ ਦੇ ਸਹਾਇਕ ਡਾਇਰੈਕਟਰ ਰੈਵ. ਫਾਦਰ ਜੀਬੂ, ਰੈਵ. ਸਿਸਟਰ ਪ੍ਰੇਮਾ, ਰੈਵ ਸਿਸਟਰ ਅਲਸੀਨਾ, ਡਾ. ਨੀਤੂ ਖੰਨਾ, ਸਹਾਇਕ ਪ੍ਰੋ. ਜੈਸੀ ਜੂਲੀਅਨ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਮਨੋਜ ਮੰਨੂੰ ਨਹੀਂ ਰਹੇ ਅਗਲੀ ਖ਼ਬਰ ਸੀ. ਟੀ. ਗਰੁੱਪ ਵਿਖੇ ਸੱਭਿਆਚਾਰਕ ਪ੍ਰੋਗਰਾਮ 'ਚ ਨਾਮਵਰ ਗਾਇਕਾਂ ਨੇ ਬੰਨਿ੍ਹਆ ਰੰਗ
Ad Position 24
No active advertisement