02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੈਰੋਇਨ ਪੀਂਦੇ ਦੋ ਨÏਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 31-01-2026
ਮਕਸੂਦਾਂ, 30 ਜਨਵਰੀ (ਸੌਰਵ ਮਹਿਤਾ) - ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਦੋ ਅਲੱਗ-ਅਲੱਗ ਥਾਵਾਂ 'ਤੇ ਛਾਪੇਮਾਰੀ ਕਰ ਕੇ ਹੈਰੋਇਨ ਦਾ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ¢ ਪੁਲਿਸ ਨੇ ਦੋਹਾਂ ਦੇ ਖ਼ਿਲਾਫ਼ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਪਾਰਟੀ ਵੱਲੋਂ ਬਰਲਟਨ ਪਾਰਕ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਪੁਲਿਸ ਨੇ ਮਨੀ ਪੁੱਤਰ ਰਾਮ ਦਾਸ ਵਾਸੀ ਫ੍ਰੈਂਡਜ਼ ਕਾਲੋਨੀ ਨੂੰ ਹੈਰੋਇਨ ਪੀਂਦੇ ਹੋਏ ਕਾਬੂ ਕਰ ਲਿਆ | ਪੁਲਿਸ ਨੇ ਉਸ ਪਾਸੋਂ ਹੈਰੋਇਨ ਪੀਣ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ ਉੱਥੇ ਹੀ ਦੂਜੇ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਸੁੰਦਰ ਨਗਰ ਇਲਾਕੇ ਵਿਚ ਰੇਡ ਕਰ ਕੇ ਗੁਰਪ੍ਰੀਤ ਪੁੱਤਰ ਦੇਵਰਾਜ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਗਿ੍ਫ਼ਤਾਰ ਕੀਤਾ | ਪੁਲਿਸ ਮੁਤਾਬਿਕ ਦੋਸ਼ੀ ਪਾਸੋਂ ਵੀ ਨਸ਼ਾ ਕਰਨ ਨਾਲ ਸਬੰਧਿਤ ਸਮਾਨ ਬਰਾਮਦ ਹੋਇਆ ਹੈ | ਪੁਲਿਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਦੇ ਖ਼ਿਲਾਫ਼ ਬਣਦੇ ਕਾਨੂੰਨੀ ਧਾਰਾਵਾਂ ਅਧੀਨ ਕੇਸ ਦਰਜ ਕਰ ਲਏ ਗਏ ਹਨ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ 7 ਦਿਨਾ ਸਾਲਾਨਾ ਗੁਰਮਤਿ ਸਮਾਗਮ 2 ਤੋਂ ਅਗਲੀ ਖ਼ਬਰ ਖੋਹਬਾਜ਼ੀ ਤੇ ਛੇੜਖਾਨੀ ਕਰਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ
Ad Position 24
No active advertisement