ਜਲੰਧਰ, 30 ਜਨਵਰੀ (ਪਵਨ ਖਰਬੰਦਾ)- ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਉੱਚੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ |