02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪਿੰਡ ਚਾਚੋਵਾਲ ਤੇ ਰਾਮਪੁਰ ਜਗੀਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ) - ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਪਿੰਡ ਚਾਚੋਵਾਲ, ਰਾਮਪੁਰ ਜਗੀਰ, ਸ਼ਾਹਕੋਟ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ 1 ਫਰਵਰੀ, ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਬਲਵਿੰਦਰ ਸਿੰਘ ਸਰਾਏ ਐਡਵੋਕੇਟ, ਜਰਨੈਲ ਸਿੰਘ ਯੂ.ਕੇ., ਸਤਨਾਮ ਸਿੰਘ ਨੌਰਵੇ ਅਤੇ ਜਗਰਾਜ ਸਿੰਘ ਕੈਨੇਡਾ ਵਲੋਂ ਕੀਤੀ ਗਈ ਮਾਇਕ ਸਹਾਇਤਾ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ, ਅੱਖਾਂ ਦੇ ਮਾਹਿਰ ਡਾ. ਨਵਨੀਤ ਗਰਗ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਆਪ੍ਰੇਸ਼ਨ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ 'ਚ ਮੁਫ਼ਤ ਕੀਤੇ ਜਾਣਗੇ ਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਭਗਤ ਵਲੋਂ ਕੌਂਸਲਰਾਂ ਤੇ ਵਾਰਡ ਇੰਚਾਰਜਾਂ ਨਾਲ ਮਹੱਤਵਪੂਰਨ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਜਲਦ ਹਲਕਾ ਇੰਚਾਰਜ ਨਿਯੁਕਤ ਕਰੇ - ਪ੍ਰਧਾਨ ਦੀਪਾ ਇਟਲੀ
Ad Position 24
No active advertisement