ਭੋਗਪੁਰ, 30 ਜਨਵਰੀ (ਕਮਲਜੀਤ ਸਿੰਘ ਡੱਲੀ) - ਨਜ਼ਦੀਕੀ ਪਿੰਡ ਪਚਰੰਗਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਪਿਛਲੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਮੌਕੇ ਸ਼ਰਧਾਲੂ ਸੰਗਤਾਂ ਵੱਲੋਂ ਚਾਹ ਪਕੌੜਿਆਂ ਦੇ ਲੰਗਰਾਂ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੇ ਭੰਡਾਰੇ ਸੰਗਤਾਂ ਨੂੰ ਛਕਾਏ ਜਾਂਦੇ ਹਨ ਅਤੇ ਇੱਕ ਫਰਵਰੀ ਤੱਕ ਪ੍ਰਭਾਤ ਫੇਰੀਆਂ ਜਾਰੀ ਰਹਿਣਗੀਆਂ | ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਅਜੈ ਸਿੰਘ ਨੇ ਦੱਸਿਆ ਕਿ ਇੱਕ ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ |