ਸ਼ਾਹਕੋਟ, 30 ਜਨਵਰੀ (ਸੁਖਦੀਪ ਸਿੰਘ)- ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ (ਸ਼ਾਹਕੋਟ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਵੇਰ ਸਮੇਂ ਅਖੰਡ ਪਾਠ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਤੇ ਢਾਡੀ ਜਥਾ ਸਤਪਾਲ ਸਿੰਘ ਤਾਜ ਨੇ ਸੰਗਤਾਂ ਨੂੰ ਗੁਰਬਾਣੀ-ਵਿਚਾਰਾਂ ਰਾਹੀਂ ਨਿਹਾਲ ਕੀਤਾ | ਗ੍ਰੰਥੀ ਭਾਈ ਵਰਿੰਦਰ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਕਰਨੈਲ ਸਿੰਘ, ਬਲਵਿੰਦਰ ਸਿੰਘ, ਰਣਵੀਰ ਸਿੰਘ, ਰਣਜੀਤ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਕੇਵਲ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਰੁਪਿੰਦਰਜੀਤ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ |