07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਜਲੰਧਰ, 31 ਜਨਵਰੀ (ਐੱਮ. ਐੱਸ. ਲੋਹੀਆ)- ਜਲੰਧਰ ਵਿਖੇ ਪਹੁੰਚ ਰਹੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦੌਰੇ ਮੌਕੇ ਪੰਜਾਬ ਦੇ ਲੋਕਾਂ 'ਚ ਦਹਿਸ਼ਤ ਫੈਲਾਉਣ ਲਈ ਕੁਝ ਸ਼ਰਾਰਤੀ ਅਨਸਰਾਂ ਵਲੋਂ ਜਲੰਧਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ਧਮਕੀਆਂ ਮਿਲਣ ਤੋਂ ਬਾਅਦ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਤੁਰੰਤ ਹੀ ਪੁਲਿਸ ਵੀ ਸਰਗਰਮ ਹੋ ਗਈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਜਲੰਧਰ ਵਿਖੇ ਨਿੱਜੀ ਤੇ ਸਰਕਾਰੀ ਕੁੱਲ 6 ਸਕੂਲਾਂ ਨੂੰ ਧਮਕੀ ਭਰੀਆਂ ਈ-ਮੇਲ ਆਈਆਂ ਹਨ | ਉਨ੍ਹਾਂ ਕਿਹਾ ਕਿ ਅੱਜ ਸਕੂਲਾਂ 'ਚ ਛੁੱਟੀ ਹੋਣ ਕਰਕੇ ਉਨ੍ਹਾਂ ਨੂੰ ਸਕੂਲ ਖਾਲ੍ਹੀ ਨਹੀਂ ਕਰਵਾਉਣ ਪਏ ਅਤੇ ਤੁਰੰਤ ਹੀ ਖੋਜੀ ਟੀਮਾਂ ਨੂੰ ਭੇਜ ਕੇ ਸੂਕਲਾਂ ਦੀ ਜਾਂਚ ਕਰਵਾਈ ਗਈ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਸਕੂਲ 'ਚੋਂ ਕੋਈ ਵੀ ਸ਼ੱਕੀ ਵਸਤੂ ਜਾਂ ਸਰਗਰਮੀ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਕੁਝ ਸਮਾਂ ਪਹਿਲਾਂ ਵੀ ਆਈਆਂ ਸਨ ਜਿਨ੍ਹਾਂ ਦੀ 'ਮਾਈਕਰੋ ਸਾਫ਼ਟ' ਜ਼ਰੀਏ ਈ-ਮੇਲ ਪ੍ਰਾਪਤ ਹੋਈ ਸੀ | ਇਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਵਲੋਂ 'ਮਾਈਕਰੋ ਸਾਫਟ' ਕੰਪਨੀ ਨਾਲ ਸੰਪਰਕ ਕੀਤਾ ਗਿਆ ਸੀ, ਜਿਸ ਨੇ ਅਜਿਹੀਆਂ ਸਰਗਰਮੀਆਂ 'ਤੇ ਰੋਕ ਲਗਾਉਣ ਲਈ ਕਾਰਵਾਈ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ 'ਜੀ-ਮੇਲ' ਦਾ ਸਹਾਰਾ ਲਿਆ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ 'ਜੀ-ਮੇਲ' 'ਤੇ ਤੁਰੰਤ ਈਮੇਲ ਆਈ.ਡੀ. ਤਿਆਰ ਕਰਕੇ ਉਸ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ 'ਸਾਈਬਰ ਸੈੱਲ' ਨੂੰ ਭੇਜਿਆ ਹੈ | ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕੀਤੇ ਜਾਣ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਨੇ ਧਮਕੀਆਂ ਭੇਜਣ ਤੋਂ ਬਾਅਦ ਆਪਣੇ ਈ-ਮੇਲ ਆਈ.ਡੀ. ਡਲੀਟ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਵਲੋਂ ਹੁਣ 'ਜੀਮੇਲ' ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਇਸ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਡੀ.ਜੀ.ਪੀ. ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਪੁਲਿਸ ਨੂੰ ਚੰਡੀਗੜ੍ਹ ਪੁਲਿਸ ਤੋਂ ਸਿੱਖਣਾ ਚਾਹੀਦਾ-ਹਾਈ ਕੋਰਟ
Ad Position 24