ਕਿਸ਼ਨਗੜ੍ਹ, 31 ਜਨਵਰੀ (ਹੁਸਨ ਲਾਲ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਪਹੁੰਚ ਰਹੇ ਹਨ | ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਡੇਰਾ ਸੱਚਖੰਡ ਬੱਲਾਂ ਕੰਪਲੈਕਸ ਤੇ ਉਸ ਦੇ ਆਲੇ ਦੁਆਲੇ ਦੇ ਖੇਤਰ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ | ਭੀੜ ਪ੍ਰਬੰਧਨ, ਪਾਰਕਿੰਗ ਤੇ ਆਮ ਲੋਕਾਂ ਦੀ ਆਵਾਜਾਈ ਨੂੰ ਲੈ ਕੇ ਵਿਸਤਾਰ ਪੂਰਵਕ ਰੂਪ ਰੇਖਾ ਤਿਆਰ ਕੀਤੀ ਗਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡੇਰਾ ਸੱਚਖੰਡ ਬੱਲਾਂ ਫੇਰੀ ਨੂੰ ਲੈ ਕੇ ਡੇਰੇ ਤੇ ਉਸ ਦੇ ਆਲੇ ਦੁਆਲੇ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਡੇਰੇ ਦੇ ਮੇਨ ਗੇਟ ਤੋਂ ਡੇਰੇ ਅੰਦਰ ਜਾਣ ਲਈ ਐਂਟਰੀ ਵੀ ਬੰਦ ਕਰ ਦਿੱਤੀ ਗਈ ਹੈ | ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀਆਂ ਹਨ |
ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਡੀ.ਜੀ.ਪੀ. ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਅਜੀਤ ਡੈਸਕ
01-02-2026