ਜੈਕਾਰਿਆਂ ਨਾਲ ਗੂੰਜਿਆ ਸ਼ਹਿਰ, ਰਾਜਨੀਤਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਕੀਤੀ ਸ਼ਿਰਕਤ
ਜਲੰਧਰ, 31 ਜਨਵਰੀ (ਸ਼ੈਲੀ)- ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਸੰਤ ਸਮਾਜ ਜਿਨ੍ਹਾ ਵਿਚ ਸੰਤ ਨਿਰਮਲ ਦਾਸ ਬਾਬਾ ਜੌੜੇ ਵਾਲੇ ਤੋਂ ਇਲਾਵਾ ਰਾਜਨੀਤਿਕ ਹਸਤੀਆਂ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਹਲਕਾ ਕੈਂਟ ਇੰਚਾਰਜ 'ਆਪ' ਰਾਜਵਿੰਦਰ ਕੌਰ ਥਿਆੜਾ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਐਸ.ਜੀ.ਪੀ.ਸੀ. ਮੈਂਬਰ ਪਰਮਜੀਤ ਸਿੰਘ ਰਾਏਪੁਰ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਆਪ ਆਗੂ ਰੌਬਿਨ ਸਾਂਪਲਾ, ਬਹੁਜਨ ਸਮਾਜ ਪਾਰਟੀ ਦੇ ਆਗੂ ਐਡਵੇਕੇਟ ਬਲਵਿੰਦਰ ਕੁਮਾਰ, ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ., ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਗੁਰਨੇਕ ਸਿੰਘ ਢਿੱਲੋਂ (ਅਕਾਲੀ ਆਗੂ), ਸੇਠ ਸਤਪਾਲ ਮੱਲ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਭਜਨ ਲਾਲ ਚੋਪੜਾ, ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਇੰਚਾਰਜ ਉੱਤਰੀ ਹਲਕਾ ਅਕਾਲੀ ਦਲ ਹਰਿੰਦਰ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਜਲੰਧਰ ਸ਼ਹਿਰੀ ਇਕਬਾਲ ਸਿੰਘ ਢੀਂਡਸਾ, ਅਕਾਲੀ ਆਗੂ ਸਤਿੰਦਰ ਸਿੰਘ ਪੀਤਾ, ਅਵਤਾਰ ਸਿੰਘ ਘੁੰਮਣ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਮੇਜਰ ਸਿੰਘ ਕਾਹਲੋਂ, ਜਗਦੀਪ ਸਿੰਘ ਵਿਰਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਕੌਂਸਲਰ ਸ਼ੈਰੀ ਚੱਡਾ ਸਮੇਤ ਵੱਡੀ ਗਿਣਤੀ 'ਚ ਸਿਆਸੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸਾਰੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਜੈਕਾਰੀਆਂ ਤੇ ਬੈਂਡ ਬਾਜਿਆਂ ਦੀ ਗੂੰਜ 'ਚ ਸ਼ੁਰੂ ਹੋਈ | ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਧਾਮ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਸ੍ਰੀ ਰਾਮ ਚੌਕ, ਲਵ ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ ਤੋਂ ਹੁੰਦੇ ਹੋਏ ਵਾਪਸ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਸਮਾਪਤ ਹੋਈ | ਸ਼ੋਭਾ ਯਾਤਰਾ ਦੌਰਾਨ ਸਭ ਤੋਂ ਅੱਗੇ ਸੁੰਦਰ ਪਾਲਕੀ ਸੁਸ਼ੋਭਿਤ ਸੀ | ਸ਼ਹਿਰ ਭਰ ਦੀਆਂ ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀਆਂ ਨੇ ਇਸ ਸ਼ੋਭਾ ਯਾਤਰਾ 'ਚ ਹਿੱਸਾ ਲਿਆ | ਸ਼ੋਭਾ ਯਾਤਰਾ ਦੌਰਾਨ ਰਸਤੇ ਵਿੱਚ ਸ਼ਰਧਾਲੂਆਂ ਦੁਆਰਾ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਤੇ ਰਸਤੇ ਵਿੱਚ ਵੱਖ-ਵੱਖ ਥਾਵਾਂ 'ਤੇ ਸਟੇਜ਼ਾਂ ਵੀ ਲਗਾਈਆਂ ਗਈਆਂ | ਇਸ ਦੌਰਾਨ ਸਟੇਜਾਂ 'ਤੇ ਸ੍ਰੀ ਗੁਰੂ ਰਵਿਦਾਸ ਧਾਮ ਪ੍ਰਬੰਧਨ ਕਮੇਟੀ ਤੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਸਟੇਜ਼ ਲਗਾਈ ਗਈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ | ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਵਿੱਚ ਸ਼ਰਧਾ ਤੇ ਉਤਸਾਹ ਦੇਖਣ ਨੂੰ ਮਿਲਿਆ | ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਿਧਾਰਥ ਨਗਰ ਤੋਂ ਵੀ ਇੱਕ ਸ਼ੋਭਾ ਯਾਤਰਾ ਕੱਢੀ ਗਈ ਜਿਸਦੀ ਅਗਵਾਈ ਸਾਬਕਾ ਮੰਤਰੀ ਅਵਿਨਾਸ਼ ਚੰਦਰ, ਸਟੀਫਨ ਕਲੇਰ ਤੇ ਭਜਨ ਲਾਲ ਚੋਪੜਾ ਨੇ ਕੀਤੀ | ਸ੍ਰੀ ਗੁਰੂ ਰਵਿਦਾਸ ਜੀ ਚੈਰੀਟੇਬਲ ਟਰੱਸਟ ਨੇ ਸ਼ੋਭਾ ਯਾਤਰਾ ਵਿੱਚ ਹਿੱਸਾ ਲਿਆ |
ਗੁਰੂ ਰਵਿਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਮਹੱਤਵਪੂਰਨ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋਭਾ ਯਾਤਰਾ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਮਹੱਤਵਪੂਰਨ ਹੈ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਧਾਂਤ ਹੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਵੀ ਇਕ ਮਿਸ਼ਨ ਵਜੋਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ ਅਤੇ ਹਮੇਸ਼ਾ ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਸਾਰੇ ਧਰਮ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਹੈ | ਇਸ ਮੌਕੇ ਸੀਨੀਅਰ ਪਾਰਟੀ ਆਗੂ ਮਹਿੰਦਰ ਸਿੰਘ ਕੇ.ਪੀ., ਇਕਬਾਲ ਸਿੰਘ ਢੀਂਡਸਾ, ਕੁਲਵੰਤ ਸਿੰਘ ਮੰਨਣ, ਬਲਦੇਵ ਖਹਿਰਾ, ਬਚਿੱਤਰ ਸਿੰਘ ਕੋਹਾੜ, ਹਰਜਾਪ ਸਿੰਘ ਸੰਘਾ, ਹਰਿੰਦਰ ਸਿੰਘ ਢੀਂਡਸਾ, ਐਚ.ਐਸ. ਵਾਲੀਆ, ਸੁਖਦੀਪ ਸੁਕਾਰ ਤੇ ਹੋਰ ਆਗੂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਹਾਜ਼ਰ ਸਨ |
ਵੱਖ-ਵੱਖ ਥਾਵਾਂ 'ਤੇ ਸ਼ੋਭਾ ਯਾਤਰਾ ਕੱਢੀ
ਬਸਤੀ ਦਾਨਿਸ਼ਮੰਦਾਂ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਘਰ ਜਾ ਕੇ ਅਸ਼ੀਰਵਾਦ ਲਿਆ ਤੇ ਵੱਡੀ ਗਿਣਤੀ 'ਚ ਸੰਗਤਾਂ ਦੇ ਦਰਸ਼ਨ ਕੀਤੇ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੀ ਸਮੁੱਚੀ ਕਮੇਟੀ ਨੇ ਉਨ੍ਹਾਂ ਦਾ ਸੁਆਗਤ ਕੀਤਾ | ਇਸ ਮੌਕੇ ਸੁਖਮਿੰਦਰ ਸਿੰਘ ਰਾਜਪਾਲ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ, ਮਹਿੰਦਰ ਸਿੰਘ ਕੇ.ਪੀ., ਇਕਬਾਲ ਸਿੰਘ ਢੀਂਡਸਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਨਿਰਵੈਰ ਸਿੰਘ ਸਾਜਨ, ਲੱਕੀ ਮਲਹੋਤਰਾ, ਯੋਗੇਸ਼ ਮਲਹੋਤਰਾ, ਅਮਨਦੀਪ ਸਿੰਘ ਬਾਜਵਾ, ਵਿਜੇ ਕੁਮਾਰ ਮੀਤਾ, ਮਨਪ੍ਰੀਤ ਸਿੰਘ ਪਿ੍ੰਸ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਸੰਦੇਸ਼ ਮੁਤਾਬਿਕ ਬੇਗਮਪੁਰਾ ਰਾਜ ਦੀ ਸਥਾਪਨਾ ਕਰਨ ਲੋਕ : ਡਾ. ਕਰੀਮਪੁਰੀ
ਅੱਜ ਜਲੰਧਰ ਵਿਚ ਸ਼ੋਭਾ ਯਾਤਰਾ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਹਿੱਸਾ ਲਿਆ ਜਿੱਥੇ ਪ੍ਰਬੰਧਕਾਂ ਵਲੋਂ ਡਾ. ਅਵਤਾਰ ਸਿੰਘ ਕਰੀਮਪੁਰੀ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਇਸ ਦੇ ਨਾਲ ਹੀ ਵਿਚਾਰ ਰੱਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਰਬੱਤ ਦੇ ਭਲੇ ਲਈ 'ਬੇਗਮਪੁਰਾ' ਦੀ ਸਥਾਪਨਾ ਦਾ ਸੰਕਲਪ ਦਿੱਤਾ ਸੀ | ਡਾ. ਕਰੀਮਪੁਰੀ ਨੇ ਸੱਦਾ ਦਿੰਦੇ ਹੋਏ ਕਿਹਾ ਕਿ ਬੇਗਮਪੁਰਾ ਰਾਜ ਦੀ ਸਥਾਪਨਾ ਲਈ ਲੋਕ ਬਸਪਾ ਦਾ ਡਟ ਕੇ ਸਾਥ ਦੇਣ | ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ, ਪਰਮਜੀਤ ਮੱਲ, ਬਸਪਾ ਆਗੂ ਸਲਵਿੰਦਰ ਕੁਮਾਰ, ਜਗਦੀਸ਼ ਦੀਸ਼ਾ, ਵਿਜੇ ਯਾਦਵ, ਐਡਵੋਕੇਟ ਪਿ੍ਤਪਾਲ, ਕਰਮ ਚੰਦ, ਦਵਿੰਦਰ ਗੋਗਾ ਕੌਂਸਲਰ, ਅਸ਼ੋਕ ਗੋਖਾ, ਪੀ. ਡੀ. ਸ਼ਾਂਤ, ਸ਼ਾਦੀ ਲਾਲ, ਅਸ਼ੋਕ ਸਈਪੁਰ ਆਦਿ ਬਸਪਾ ਆਗੂ ਵੀ ਮੌਜੂਦ ਸਨ |
ਕੇ.ਡੀ. ਭੰਡਾਰੀ ਦੀ ਅਗਵਾਈ ਹੇਠ ਲੰਗਰ ਲਗਾਇਆ
ਉੱਤਰੀ ਹਲਕੇ ਦੇ ਭਾਜਪਾ ਵਰਕਰਾਂ ਨੇ ਸਾਬਕਾ ਸੀ.ਪੀ.ਐਸ. ਅਤੇ ਸੂਬਾ ਭਾਜਪਾ ਉਪ ਪ੍ਰਧਾਨ ਕੇ.ਡੀ. ਭੰਡਾਰੀ ਦੀ ਅਗਵਾਈ ਹੇਠ ਸਾਈਾ ਦਾਸ ਸਕੂਲ ਨੇੜੇ ਪਟੇਲ ਚੌਕ 'ਤੇ ਸ਼ੋਭਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਫਲਾਂ ਦਾ ਲੰਗਰ ਲਗਾਇਆ | ਇਸ ਮੌਕੇ ਸਟੇਜ 'ਤੇ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ | ਸਟੇਜ 'ਤੇ ਕੇ.ਡੀ. ਭੰਡਾਰੀ ਅਤੇ ਹੋਰਨਾਂ ਵਲੋਂ ਸੰਤ ਨਿਰਮਲ ਦਾਸ ਬਾਬਾ ਜੌੜੇ ਵਾਲਿਆਂ ਦਾ ਸਨਮਾਨ ਕੀਤਾ ਗਿਆ | ਕੇ.ਡੀ. ਭੰਡਾਰੀ ਨੇ ਸਾਰੀ ਸੰਗਤਾਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ |
ਸ਼ੋਭਾ ਯਾਤਰਾ ਦੌਰਾਨ ਵਿਪਨ ਸੱਭਰਵਾਲ ਸਨਮਾਨਿਤ
ਸ਼ੋਭਾ ਯਾਤਰਾ ਦੌਰਾਨ ਲਗਾਈਆਂ ਗਈਆਂ ਸਟੇਜਾਂ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਕ ਨੇੜੇ ਯੂਥ ਵਿੰਗ ਦੇ ਪ੍ਰਧਾਨ ਨਿਰਮਲ ਕੁਮਾਰ ਨਿੰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਵਿਪਨ ਸੱਭਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਲੰਗਰ ਦਾ ਉਦਘਾਟਨ ਕੀਤਾ | ਵਿਪਨ ਸੱਭਰਵਾਲ ਨੇ ਸਾਰਿਆਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਨਿਰਮਲ ਕੁਮਾਰ ਨਿਮਾਂ ਅਤੇ ਉਨ੍ਹਾਂ ਦੀ ਟੀਮ ਨੇ ਪੰਜਾਬ ਪ੍ਰਧਾਨ ਵਿਪਨ ਸੱਭਰਵਾਲ, ਜਤਿੰਦਰ ਨਿੱਕਾ, ਰਾਜੀਵ ਗੋਰਾ, ਮਨੋਜ ਅਗਰਵਾਲ, ਗੁਲਜ਼ਾਰ ਖੋਸਲਾ, ਵਿਨੇ ਸੱਭਰਵਾਲ, ਚੇਤਨ ਨਾਹਰ, ਗੌਰਵ ਜੀ.ਕੇ., ਅਭੀ ਸੱਭਰਵਾਲ ਆਦਿ ਦਾ ਸਨਮਾਨ ਕੀਤਾ |
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ ਸ਼ੋਭਾ ਯਾਤਰਾ
ਅਜੀਤ ਡੈਸਕ
01-02-2026