ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 7ਵੇਂ ਪਾਤਿਸ਼ਾਹ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਕਥਾਵਾਚਕ ਗਿਆਨੀ ਗੁਰਜਿੰਦਰ ਸਿੰਘ ਚੰਬਾ ਨੇ ਕਥਾ ਵਿਚਾਰਾਂ ਦੁਆਰਾ ਤੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਉਪਰੰਤ ਭਾਈ ਹਰਜਿੰਦਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਬਿ੍ਜ ਮੋਹਨ ਚੱਢਾ ਦੇ ਪਰਿਵਾਰ ਵਲੋਂ ਲੰਗਰ ਲਗਾਇਆ ਗਿਆ | ਗੁਰਦੁਆਰਾ ਸਾਹਿਬ ਵਲੋਂ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ | ਬੇਅੰਤ ਸਿੰਘ ਸਰਹੱਦੀ ਨੇ ਇਸ ਪਾਵਨ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ |