09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੀ. ਐੱਚ. ਸੀ. ਬੜਾ ਪਿੰਡ 'ਚ ਵਿਸ਼ਵ ਕੋਹੜ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਗੁਰਾਇਆ, 31 ਜਨਵਰੀ (ਬਲਵਿੰਦਰ ਸਿੰਘ)-ਲੋਕਾਂ ਵਿਚ ਕੋਹੜ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਵਿਸ਼ਵ ਕੋਹੜ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਡਾ. ਪਰਮਜੀਤ ਸਿੰਘ ਨੇ ਲੋਕਾਂ ਨੂੰ ਕੋਹੜ ਦੇ ਲੱਛਣਾਂ, ਬਚਾਅ ਤੇ ਸਮੇਂ ਸਿਰ ਇਲਾਜ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਕੋਹੜ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਉਪਲਬਧ ਹੈ | ਮਲਟੀ ਡਰੱਗ ਥੈਰੇਪੀ ਰਾਹੀਂ ਬਿਮਾਰੀ ਪੂਰੀ ਤਰ੍ਹਾਂ ਠੀਕ ਕੀਤੀ ਜਾ ਸਕਦੀ ਹੈ | ਇਸ ਮੌਕੇ ਮੈਡੀਕਲ ਅਫ਼ਸਰ ਡੈਂਟਲ ਡਾ. ਅਵਿਨਾਸ਼ ਮੰਗੌਤਰਾ, ਡਾ. ਮਮਤਾ, ਡਾ. ਗੌਰਵ, ਡਾ. ਡਿੰਪਲ, ਡਾ. ਰੁਪਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨ ਸ਼ਾਹਕੋਟ 'ਚ ਵੋਟਰ ਦਿਵਸ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਾਨੂੰ ਹੁਣ ਕਰਜ਼ਾ ਮੰਗਣ 'ਚ ਆਉਂਦੀ ਹੈ ਸ਼ਰਮ-ਸ਼ਾਹਬਾਜ਼ ਸ਼ਰੀਫ਼ <br/>
Ad Position 24