09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਚੇਅਰਮੈਨ ਅਗਰਵਾਲ ਵਲੋਂ ਮਲਸੀਆਂ 'ਚ ਸਿਹਤ ਬੀਮਾ ਕਾਰਡ ਬਣਵਾਉਣ ਦੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਮਲਸੀਆਂ, 31 ਜਨਵਰੀ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਵਪਾਰੀ ਕਮਿਸ਼ਨ ਹਲਕਾ ਸ਼ਾਹਕੋਟ ਦੇ ਚੇਅਰਮੈਨ ਅਨਿਲ ਅਗਰਵਾਲ ਵਲੋਂ ਮਲਸੀਆਂ 'ਚ ਲਗਾਏ ਕੈਂਪ ਦੌਰਾਨ ਕਰਵਾਈ ਗਈ ਤੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ | ਚੇਅਰਮੈਨ ਅਨਿਲ ਅਗਰਵਾਲ ਨੇ ਕਿਹਾ ਕਿ ਸਿਹਤ ਯੋਜਨਾ ਲਾਗੂ ਹੋਣ ਨਾਲ ਪੰਜਾਬ ਦੇ ਹਰ ਵਰਗ ਨੂੰ ਵੱਡੀ ਸਹੂਲਤ ਮਿਲੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਇਲਾਜ ਦਾ ਖ਼ਰਚਾ ਇੰਨਾ ਵੱਧ ਗਿਆ ਹੈ ਕਿ ਗੰਭੀਰ ਬਿਮਾਰੀ ਹੋਣ 'ਤੇ ਆਮ ਆਦਮੀ ਦੀ ਜਮ੍ਹਾਂ ਪੂੰਜੀ ਖ਼ਤਮ ਹੋ ਜਾਂਦੀ ਹੈ | ਸਰਕਾਰ ਦੀ ਇਸ ਯੋਜਨਾ ਨਾਲ ਹੁਣ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲਈ ਕਰਜ਼ਾ ਚੁੱਕਣ ਜਾਂ ਜਾਇਦਾਦ ਵੇਚਣ ਦੀ ਜ਼ਰੂਰਤ ਨਹੀਂ | ਸੂਚੀਬੱਧ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿਚ ਹਰ ਇਕ ਵਿਅਕਤੀ ਦਾ ਮੁਫ਼ਤ ਇਲਾਜ ਹੋਵੇਗਾ | ਉਨ੍ਹਾਂ ਕਿਹਾ ਕਿ ਲੋਕ ਕੈਂਪਾਂ ਵਿਚ ਪਹੁੰਚ ਕੇ ਜਲਦ ਤੋਂ ਜਲਦ ਆਪਣੇ ਸਿਹਤ ਕਾਰਡ ਬਣਵਾਉਣ | ਇਸ ਮੌਕੇ ਨਿਰਮਲ ਸਿੰਘ ਸਰਾਭਾ ਸ਼ਹਿਰੀ ਪ੍ਰਧਾਨ, ਜਸਪਾਲ ਸਿੰਘ ਯੂਥ ਬਲਾਕ ਪ੍ਰਧਾਨ, ਕੁਲਵੰਤ ਸਿੰਘ ਸਿੱਧੂ ਕੋਆਰਡੀਨੇਟਰ, ਕਰਮਜੀਤ ਸਿੰਘ ਹੁੰਦਲ, ਹਰਭਜਨ ਸਿੰਘ ਪ੍ਰਧਾਨ, ਸੁਰਜੀਤ ਸਿੰਘ, ਅਮਰਜੀਤ ਪੰਚ, ਬਲਵਿੰਦਰ ਸਿੰਘ ਪੰਚ, ਲਖਵਿੰਦਰ ਸਿੰਘ, ਜੋਤੀ ਸਰਪੰਚ, ਸੁਖਦੇਵ ਸਿੰਘ ਭੰਵਰਾ, ਲਵਪ੍ਰੀਤ ਸਿੰਘ ਪੰਚ, ਸਰਬਜੀਤ ਸਿੰਘ, ਜਗਦੀਸ਼ ਸਿੰਘ ਮਹਿਤਾ, ਸਵਰਾਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਸਬ-ਡਵੀਜ਼ਨ ਸ਼ਾਹਕੋਟ 'ਚ ਵੋਟਰ ਦਿਵਸ ਸੰਬੰਧੀ ਸਮਾਗਮ ਕਰਵਾਇਆ <br/>
Ad Position 24