ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਅਜੀਤ ਡੈਸਕ
02-02-2026
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਪ੍ਰੰਬਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਮ ਨੂੰ ਸਜਾਏ ਵਿਸ਼ੇਸ ਦੀਵਾਨਾ 'ਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਰ ਰਾਤ ਤੱਕ ਸਜੇ ਦੀਵਾਨ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ, ਪੰਥਕ ਬੁਲਾਰੇ ਗਿਆਨੀ ਭਗਵਾਨ ਸਿੰਘ ਜੌਹਲ ਨੇ ਗੁਰੂ ਸਾਹਿਬ ਦੇ ਜੀਵਨ ਇਤਹਾਸ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਕੀਤੇ ਕਾਰਜਾਂ ਸਬੰਧੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ | ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੀ ਸਮਾਪਤੀ 'ਤੇ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ | ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਬਲਬੀਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਰਵਿੰਦਰ ਸਿੰਘ ਰੀਹਲ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਗੁਰਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਅਮਰਜੀਤ ਸਿੰਘ ਬੰਟੀ, ਇੰਸਪੈਕਟਰ ਸੁਖਦੇਵ ਸਿੰਘ ਪਰਵੰਤੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸਰਬਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਤੇ ਭਾਈ ਜਸਵੰਤ ਸਿੰਘ ਪ੍ਰਵਾਨਾ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਦੇ ਸਮਾਗਮ ਵਿਚ ਭਾਈ ਰਵਿੰਦਰ ਸਿੰਘ ਵਾਂ ਨੇ ਕਥਾ ਤੇ ਭਾਈ ਲਖਵਿੰਦਰ ਸਿੰਘ ਹਜ਼ੂਰ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਬਚਨ ਸਿੰਘ, ਸਿਮਰਪ੍ਰੀਤ ਸਿੰਘ ਢੀਂਗਰਾ, ਜੇ. ਐਸ. ਵਾਲੀਆ, ਕੈਪਟਨ ਪੀ.ਐਸ. ਭੱਲਾ, ਪਰਮਿੰਦਰ ਸਿੰਘ ਖਰਬੰਦਾ, ਨਿਰਮਲ ਸਿੰਘ ਤੇ ਮੈਨੇਜਰ ਨਰਿੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਗਤਾਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੀ ਸਮਾਪਤੀ 'ਤੇ ਪ੍ਰਧਾਨ ਹਰਮਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ
ਚੁਗਿੱਟੀ/ ਜੰਡੂ ਸਿੰਘਾ, (ਨਰਿੰਦਰ ਲਾਗੂ)- ਮਾੜੇ ਕਰਮਾਂ ਤੋਂ ਬਚਣ ਅਤੇ ਜਨਮ ਮਰਨ ਦੇ ਸਿਲਸਿਲੇ ਤੋਂ ਛੁਟਕਾਰਾ ਪਾਉਣ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਅਮਲ ਕੀਤਾ ਜਾਣਾ ਚਾਹੀਦਾ ਹੈ | ਸੱਚਾਈ ਤਾਂ ਇਹ ਹੈ ਕਿ ਮਨੁੱਖੀ ਜੀਵਨ ਦਾ ਮਨੋਰਥ ਹੀ ਪ੍ਰਮਾਤਮਾ ਦੀ ਭਗਤੀ ਹੈ | ਇਹ ਗੱਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਆਪਣੇ ਸੰਬੋਧਨ ਦੌਰਾਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਵੱਲੋਂ ਆਖੀ ਗਈ | ਇਸ ਤੋਂ ਪਹਿਲਾਂ ਰਹਿਰਾਸ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਰਾਗੀ ਭਾਈ ਤਜਿੰਦਰ ਸਿੰਘ, ਬੀਬੀ ਨਿਰਪਾਲ ਕੌਰ ਤੇ ਢਾਡੀ ਭਾਈ ਸੁਖਬੀਰ ਸਿੰਘ ਚੌਹਾਨ ਦੇ ਜਥੇ ਵੱਲੋਂ ਗੁਰੂ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ | ਸਮਾਪਤੀ 'ਤੇ ਪ੍ਰਬੰਧਕਾਂ ਵੱਲੋਂ ਰਾਗੀ, ਢਾਡੀ ਤੇ ਵੱਖ-ਵੱਖ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਜਸਵੰਤ ਸਿੰਘ, ਬਹਾਦਰ ਸਿੰਘ, ਹਰਸੁਰਿੰਦਰ ਸਿੰਘ, ਹਰਜਿੰਦਰ ਸਿੰਘ ਜੱਜ, ਕਸ਼ਮੀਰਾ ਸਿੰਘ ਬੈਂਕ ਵਾਲੇ, ਬਾਬਾ ਗਿਆਨ ਸਿੰਘ, ਗੁਰਦੀਪ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਚਰਨ ਸਿੰਘ, ਲੰਬੜਦਾਰ ਸੁਖਚੈਨ ਸਿੰਘ, ਬਲਦੇਵ ਸਿੰਘ, ਕਸ਼ਮੀਰਾ ਸਿੰਘ ਲੰਬੜਦਾਰ, ਗ੍ਰੰਥੀ ਅਜੈਪ੍ਰਤਾਪ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਦੀਪ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਤਲਵਿੰਦਰ ਸਿੰਘ, ਸਲਵਿੰਦਰ ਸਿੰਘ ਰਾਣਾ, ਸੰਤੋਖ ਸਿੰਘ, ਕੁਲਦੀਪ ਸਿੰਘ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ |